BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਨਸ਼ਾ ਇੱਕ ਸਮਾਜਿਕ ਸਮੱਸਿਆ, ਹੱਲ ਲਈ ਸਾਰਿਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਲੋੜ-ਡੀ.ਐਸ.ਪੀ.

ਜਲਾਲਾਬਾਦ, 8 ਫਰਵਰੀ (ਬਬਲੂ ਨਾਗਪਾਲ)- ਉਪਮੰਡਲ 'ਚ ਬਤੌਰ ਪੁਲਸ ਉਪ ਕਪਤਾਨ ਤਬਦੀਲ ਹੋਕੇ ਆਏ ਅਸ਼ੋਕ ਸ਼ਰਮਾ ਨੇ ਕਿਹਾ ਕਿ ਹੈ ਨਸ਼ਾ ਇੱਕ ਸਮਾਜਿਕ ਸਮੱਸਿਆ ਹੈ ਜਿਸ ਦੇ ਹੱਲ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਕੇ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਪਵੇਗਾ। ਡੀ.ਐਸ.ਪੀ. ਨੇ ਕਿਹਾ ਕਿ ਪੁਲਸ ਜਨਤਾ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹੈ ਅਤੇ ਥਾਣਿਆਂ 'ਚ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਹਰੇਕ ਨਾਗਰਿਕ ਦਾ ਪੁਲਸ ਪ੍ਰਸ਼ਾਸਨ ਪੂਰਾ ਮਾਨ ਸਨਮਾਨ ਕਰੇਗਾ। ਡੀ.ਐਸ.ਪੀ. ਨੇ ਕਿਹਾ ਕਿ ਇਲਾਕੇ ਵਿੱਚ ਪਬਲਿਕ ਦੀਆਂ ਜੋ ਸਮੱਸਿਆਵਾਂ ਹਨ ਉਸ ਤੇ ਗੰਭੀਰਤਾ ਨਾਲ ਕੰਮ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਦੀ ਬਹਾਲੀ ਲਈ ਕੰਮ ਕੀਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ।

No comments: