BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇ-ਨਜ਼ਰ ਸਬੰਧਤ ਅਧਿਕਾਰੀ ਸਮੇਂ-ਸਮੇਂ ਸਿਰ ਸਕੂਲੀ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ

  • ਬੱਸਾਂ ਤੇ ਭਾਰੀ ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਵੀ ਸਖਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼
  • ਸੇਫ਼ ਸਕੂਲ ਵਾਹਨ ਸਕੀਮ ਤੇ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਮੋਗਾ 21 ਫ਼ਰਵਰੀ (ਜਸਵਿੰਦਰ ਆਜ਼ਾਦ)- ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇ-ਨਜ਼ਰ ਸਬੰਧਤ ਅਧਿਕਾਰੀ ਸਮੇਂ-ਸਮੇਂ ਸਿਰ ਸਕੂਲੀ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਪ੍ਰਵੀਨ ਕੁਮਾਰ ਥਿੰਦ ਨੇ ਸੇਫ਼ ਸਕੂਲ ਵਾਹਨ ਸਕੀਮ ਤੇ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲਾ ਟਰਾਂਸਪੋਰਟ ਅਫ਼ਸਰ ਨੂੰ ਬੱਸਾਂ ਤੇ ਭਾਰੀ ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਅਤੇ ਓਵਰ ਲੋਡਿੰਗ ਤੇ ਸਵਾਰੀਆਂ ਵਾਲੇ ਵਾਹਨਾਂ ਵਿੱਚ ਕਾਨੂੰਨ ਅਨੁਸਾਰ ਪਾਸ ਕੀਤੀਆਂ ਗਈਆਂ ਸੀਟਾਂ ਤੋਂ ਜ਼ਿਆਦਾ ਸਵਾਰੀਆਂ ਲੈ ਕੇ ਜਾਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਇਸ 'ਤੇ ਜ਼ਿਲਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਔਸਤਨ ਅਜਿਹੇ 10 ਤੋਂ 15 ਵਾਹਨਾਂ ਦੇ ਚਾਲਾਨ ਕਰਕੇ ਜੁਰਮਾਨਾ ਵਸੂਲਿਆ ਜਾਂਦਾ ਹੈ। ਉਨਾਂ ਜ਼ਿਲਾ ਸਿੱਖਿਆ ਅਫ਼ਸਰ (ਸੈ) ਤੇ ਜ਼ਿਲਾ ਸਿੱਖਿਆ ਅਫ਼ਸਰ (ਐ) ਨੂੰ ਹਦਾਇਤ ਕੀਤੀ ਕਿ ਉਹ ਸਕੂਲ ਮੁਖੀਆਂ ਨੂੰ ਬੱਸਾਂ 'ਚ ਬੱਚਿਆਂ ਦੇ ਬੈਠਣ ਦੀ ਸਮਰੱਥਾ ਆਦਿ ਲੋੜੀਂਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਉਣ। ਉਨਾਂ ਇਹ ਵੀ ਕਿਹਾ ਕਿ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ 'ਗੋ ਸੇਫ ਸਕੂਲ ਵਾਹਨ' ਸਕੀਮ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸਕੂਲਾਂ/ਕਾਲਜਾਂ ਅਤੇ ਵਿਦਿਅਕ ਅਦਾਰਿਆਂ 'ਚ ਵੱਧ ਤੋਂ ਵੱਧ ਸੈਮੀਨਾਰ ਤੇ ਟ੍ਰੈਨਿੰਗ ਕੈਂਪ ਲਗਾਏ ਜਾਣ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜੁਆਇੰਟ ਕਮਿਸ਼ਨਰ ਨਗਰ ਨਿਗਮ ਨੂੰ ਮੇਨ ਬਾਜ਼ਾਰ ਵਿੱਚ ਦੁਕਾਨਦਾਰਾਂ ਵੱਲੋਂ ਨਜ਼ਾਇਜ਼ ਤੌਰ 'ਤੇ ਰੱਖੇ ਗਏ ਸਮਾਨ ਨੂੰ ਹਟਾਉਣ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਪੁੱਛਣ 'ਤੇ ਉਨਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਬਾਜ਼ਾਰ ਵਿੱਚੋਂ ਨਜ਼ਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉਨਾਂ ਇੰਚਾਰਜ ਟ੍ਰੈਫ਼ਿਕ ਪੁਲਿਸ ਤਰਸੇਮ ਸਿੰਘ ਨੂੰ ਹਦਾਇਤ ਕੀਤੀ ਕਿ ਬੱਸ ਸਟੈਂਡ ਮੋਗਾ ਦੇ ਨਜ਼ਦੀਕ ਰੇਹੜੀ ਮਾਲਕਾਂ ਵੱਲੋਂ ਕੀਤੇ ਨਜ਼ਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਲੋੜੀਂਦੇ ਕ੍ਰਮਚਾਰੀ ਤਾਇਨਾਤ ਕੀਤੇ ਜਾਣ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਜੇ ਕੁਮਾਰ ਸੂਦ, ਜ਼ਿਲਾ ਟਰਾਂਸਪੋਰਟ ਅਫ਼ਸਰ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਡਾ: ਪਾਲਿਕਾ ਅਰੋੜਾ, ਐਸ.ਡੀ.ਐਮ ਮੋਗਾ ਚਰਨਦੀਪ ਸਿੰਘ, ਐਸ.ਡੀ.ਐਮ ਨਿਹਾਲ ਸਿੰਘ ਵਾਲਾ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਬਾਘਾਪੁਰਾਣਾ ਹਰਪ੍ਰੀਤ ਸਿੰਘ ਅਟਵਾਲ, ਜਾਇੰਟ ਕਮਿਸ਼ਨਰ ਨਗਰ ਨਿਗਮ ਰਜੇਸ਼ ਵਰਮਾ, ਜ਼ਿਲਾ ਸਿੱਖਿਆ ਅਫ਼ਸਰ (ਸੈ) ਬਲਦੇਵ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਐ) ਗੁਰਜੋਤ ਸਿੰਘ, ਇੰਚਾਰਜ ਟ੍ਰੈਫ਼ਿਕ ਪੁਲਿਸ ਤਰਸੇਮ ਸਿੰਘ, ਐਨ.ਜੀ.ਓ ਐਸ.ਕੇ.ਬਾਂਸਲ, ਜ਼ਿਲਾ ਭਲਾਈ ਅਫ਼ਸਰ ਹਰਪਾਲ ਸਿੰਘ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕ੍ਰਮਚਾਰੀ ਹਾਜ਼ਰ ਸਨ।

No comments: