BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੈਰਾਡਾਇਜ਼ ਕਾਲਜ ਆਫ ਐਜੂਕੇਸ਼ਨ ਵਿੱਚ ਸ਼੍ਰੀ ਸੁਖਮਨੀ ਸਾਹਿਬ

ਜਲੰਧਰ 3 ਫਰਵਰੀ (ਗੁਰਕੀਰਤ ਸਿੰਘ)- ਪੈਰਾਡਾਇਜ਼ ਕਾਲਜ ਆਫ ਐਜੂਕੇਸ਼ਨ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਬਸੰਤ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਉੱਤੇ ਗਰੁੱਪ ਦੇ ਪ੍ਰੋ.ਚੇਅਰਮੈਨ ਪ੍ਰਿੰਸ ਚੋਪੜਾ ਵਿਸ਼ੇਸ਼ ਰੂਪ ਵਿੱਚ ਮੌਜੂਦ ਹੋਏ। ਸਭ ਨੇ ਮਿਲਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਉਚਾਰਣ ਕੀਤਾ ਅਤੇ ਵਾਹਿਗੁਰੂ ਦੇ ਚਰਣਾਂ ਵਿੱਚ ਆਪਣੀ ਹਾਜ਼ਰੀ ਲਗਾਈ।ਇਸ ਮੌਕੇ ਉੱਤੇ ਵਿਦਿਆਰਥੀਆਂ ਨੇ ਉੱਜਵਲ ਭਵਿੱਖ, ਬਿਹਤਰ ਨਤੀਜਿਆਂ ਅਤੇ ਸੰਸਥਾ ਦੀ ਉਨਤੀ ਲਈ ਅਰਦਾਸ ਕੀਤੀ ਗਈ। ਇਸਦੇ ਨਾਲ ਹੀ ਪਤੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਨਾਲ ਪ੍ਰੋ.ਚੇਅਰਮੈਨ ਪ੍ਰਿੰਸ ਚੋਪੜਾ ਨੇ ਵੀ ਪਤੰਗ ਉੱਡਾ ਸਭ ਨੂੰ ਬਸੰਤ ਦੀ ਵਧਾਈ ਦਿੱਤੀ। ਇਸ ਮੌਕੇ ਉੱਤੇ ਕਾਲਜ ਡਾਇਰੈਕਟਰ ਡਾ.ਅਲਕਾ ਗੁਪਤਾ, ਸੇਂਟ ਸੋਲਜਰ ਡਿਗਰੀ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਵੀਨਾ ਦਾਦਾ, ਸਟਾਫ ਮੈਂਬਰਜ਼ ਅਤੇ ਵਿਦਿਆਰਥੀ ਮੌਜੂਦ ਹੋਏ।

No comments: