BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡੇਰਾ ਬਾਬਾ ਭੁੰਮਣ ਸ਼ਾਹ ਬਸਤੀ ਘੁਮਿਆਰਾਂ ਵਾਲੀ ਵਿਖੇ ਸਾਲਾਨਾ ਮੇਲਾ

ਜਲਾਲਾਬਾਦ, 13 ਫਰਵਰੀ (ਬਬਲੂ ਨਾਗਪਾਲ)-ਡੇਰਾ ਬਾਬਾ ਭੁੰਮਣ ਸ਼ਾਹ ਬਸਤੀ ਘੁਮਿਆਰਾਂ ਵਾਲਾ ਅਰਾਈਆਂ ਵਾਲਾ ਰੋਡ 'ਤੇ ਸਾਲਾਨਾ ਮੇਲਾ ਲਗਾਇਆ ਗਿਆ। ਮੇਲੇ ਵਿੱਚ ਦੂਰ ਨੇੜੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ। ਸਮਾਗਮ ਵਿੱਚ ਸਭ ਤੋਂ ਪਹਿਲਾਂ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਕਥਾ ਤੇ ਕੀਰਤਨ ਕਰਵਾਇਆ ਗਿਆ। ਮੇਲੇ ਵਿਚ ਆਪਣੀ ਹਾਜ਼ਰੀ ਲਗਾਉਣ ਲਈ ਅਸ਼ੋਕ ਅਨੇਜਾ ਜਿਲਾ ਸ਼ਹਿਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮੀਤ ਚੇਅਰਮੈਨ ਪੰਜਾਬ ਐਗਰੋ ਚੰਡੀਗੜ ਅਤੇ ਡੀ. ਐਸ. ਪੀ. ਜਲਾਲਾਬਾਦ ਅਸ਼ੋਕ ਸ਼ਰਮਾ ਵਿਸ਼ੇਸ਼ ਤੋਰ 'ਤੇ ਪਹੁੰਚੇ। ਇਹਨਾਂ ਨੂੰ ਮੇਲਾ ਕਮੇਟੀ ਵੱਲੋਂ ਸਤਿਕਾਰ ਵੀ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਅਸ਼ੋਕ ਕੁਮਾਰ, ਹੰਸ ਰਾਜ, ਲਾਡੀ ਈਸ਼ਵਰ ਕੁਮਾਰ ਅਤੇ ਪਵਨ ਕੁਮਾਰ ਆਦਿ ਹਾਜ਼ਰ ਸਨ।

No comments: