BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਾਇੰਸ ਕਲੱਬ ਦਾ ਗਠਨ ਕੀਤਾ

ਸਰਕਾਰੀ ਹਾਈ ਸਕੂਲ ਸਵਾਹ ਵਾਲਾ ਦੇ ਸਾਇੰਸ ਕਲੱਬ ਦੇ ਮੈਂਬਰ ਅਤੇ ਅਹੁਦੇਦਾਰ
ਜਲਾਲਾਬਾਦ, 16 ਫਰਵਰੀ (ਬਬਲੂ ਨਾਗਪਾਲ)- ਸਿੱਖਿਆ ਵਿਭਾਗ ਪੰਜਾਬ ਅਤੇ ਜਿਲਾ ਸਿੱਖਿਆ ਅਫ਼ਸਰ ਸੈ:ਸਿ: ਸ੍ਰੀ ਪ੍ਰਗਟ ਸਿੰਘ ਬਰਾੜ ਦੀਆਂ ਹਦਾਇਤਾਂ ਅਨੁਸਾਰ ਨੇੜਲੇ ਪਿੰਡ ਸਵਾਹ ਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਸਾਇੰਸ ਕਲੱਬ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸ: ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀਮਤੀ ਗੁਰਪ੍ਰੀਤ ਕੌਰ ਇਸ ਕਲੱਬ ਦੇ ਜਨਰਲ ਸਕੱਤਰ ਅਤੇ ਸ੍ਰੀ ਰਜੇਸ਼ ਕੁਮਾਰ ਅਤੇ ਸ੍ਰੀ ਅਮਰਦੀਪ ਸਿੰਘ ਇਸ ਕਲੱਬ ਦੇ ਅਧਿਆਪਕ ਮੈਂਬਰ ਹੋਣਗੇ। ਕੋਂਪਲ, ਸੋਨੂੰ ਸਿੰਘ, ਸਵਰਨ ਸਿੰਘ, ਗਗਨ ਸਿੰਘ, ਸ਼ਾਲੂ, ਰੋਹਿਤ, ਅਕਾਸ਼ਦੀਪ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਜਸਵਿੰਦਰ ਕੌਰ ਅਤੇ ਰਾਜਵਿੰਦਰ ਸਿੰਘ ਦੇ ਵਿਦਿਆਰਥੀ ਮੈਂਬਰ ਹੋਣਗੇ। ਇਸ ਕਲੱਬ ਦੁਆਰਾ ਸਕੂਲ ਵਿੱਚ ਵਿਗਿਆਨ ਵਿਸ਼ੇ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

No comments: