BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚਣੱਕਿਆ ਸਕੂਲ ਵਿਚ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਚਾਣਕਿਆ ਸਕੂਲ ਦੇ ਨਾਲ ਮੀਟਿੰਗ ਕਰਦੇ ਡੀਟੀਓ
ਜਲਾਲਾਬਾਦ, 21 ਫਰਵਰੀ (ਬਬਲੂ ਨਾਗਪਾਲ)- ਜ਼ਿਲਾ ਟਰਾਂਸਪੋਰਟ ਅਫ਼ਸਰ ਸ.ਗੁਰਚਰਨ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਚਣੱਕਿਆ ਸਕੂਲ ਫਾਜ਼ਿਲਕਾ ਵਿਚ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨਾਂ ਦੇ ਨਾਲ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਿਤੂ ਬਾਲਾ ਵੀ ਮੌਜੂਦ ਸਨ। ਇਸ ਮੌਕੇ ਜ਼ਿਲਾ ਟਰਾਂਸਪੋਰਟ ਅਫ਼ਸਰ ਨੇ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਕਿ ਉਹ ਬੱਚਿਆਂ ਦੇ ਭਵਿੱਖ ਨਾਲ ਕਿਸੇ ਵੀ ਤਰਾਂ ਦੀ ਖਿਲਵਾੜ ਨਾ ਕਰਨ। ਉਨਾਂ ਕਿਹਾ ਕਿ ਜ਼ਿਲੇ ਭਰ ਵਿਚ ਟੀਮਾਂ ਬਣਾ ਕੇ ਸਕੂਲੀ ਵਾਹਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇਗੀ ਤਾਂ ਕਿ ਸਕੂਲੀ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਮਾੜੀ ਦੁਰਘਟਨਾ ਦਾ ਸ਼ਿਕਾਰ ਨਾ ਹੋਣਾ ਪਵੇ।
ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੈ ਕੇ ਆਉਣ ਅਤੇ ਜਾਣ ਵਾਲੇ ਵਾਹਨ ਵਿਚ ਸੀਸੀਟੀਵੀ ਕੈਮਰੇ ਲੱਗੇ ਹੋਣ ਅਤੇ ਵਿਦਿਆਰਥੀਆਂ ਦੀ ਸਾਂਭ ਸੰਭਾਲ ਲਈ ਇਕ ਮਹਿਲਾ ਕਰਚਮਾਰੀ ਹਾਜ਼ਰ ਹੋਣੀ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਸਕੂਲੀ ਵੈਨਾਂ ਦੀ ਹਾਲਤ ਦਰੁਸਤ ਹੋਣੀ ਚਾਹੀਦੀ ਹੈ ਅਤੇ ਡਰਾਈਵਰ ਕੋਲ ਵਾਹਨ ਦੇ ਕਾਗਜ਼ ਪੱਤਰ ਵੀ ਪੂਰੇ ਹੋਣੇ ਚਾਹੀਦੇ ਹਨ ਅਤੇ ਹੋਰ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਿਤੂ ਬਾਲਾ ਨੇ ਸਕੂਲ ਪ੍ਰਬੰਧਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਇੰਨਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ। ਉਨਾਂ ਕਿਹਾ ਕਿ ਜੇਕਰ ਅਸੀ ਆਪਣੇ ਆਵਾਜਾਈ ਦੇ ਪ੍ਰਬੰਧਾਂ ਨੂੰ ਦਰੁਸਤ ਰੱਖਾਂਗੇ ਤਾਂ ਅਸੀ ਸਕੂਲੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਆਸ ਕਰ ਸਕਦੇ ਹਾਂ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਕੌਸ਼ਲ ਪਰੂਥੀ, ਸਿੱਖਿਆ ਵਿਭਾਗ ਤੋਂ ਵਿਕਾਸ ਡੋਡਾ, ਪੁਲਿਸ ਵਿਭਾਗ ਤੋਂ ਸ੍ਰੀ ਜਗਦੀਸ਼ ਸਿੰਘ, ਸ਼੍ਰੀ ਸੌਰਵ ਕੁਮਾਰ ਆਦਿ ਹਾਜ਼ਰ ਸਨ।

No comments: