BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਨੇ ਡੀ.ਐਲ.ਐਡ ਵਿੱਚ ਨਾਮ ਚਮਕਾਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਜਲੰਧਰ 8 ਫਰਵਰੀ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਵਲੋਂ ਐਸ.ਸੀ.ਈ.ਆਰ.ਟੀ ਦੇ ਡੀ.ਐਲ.ਐਡ ਦੇ ਦੂਸਰੇ ਸਾਲ ਦੇ ਨਤੀਜਿਆਂ ਵਿੱਚ ਨਾਮ ਰੌਸ਼ਨ ਕਰਣ ਵਾਲੇ ਸੇਂਟ ਸੋਲਜਰ ਕਾਲਜ ਆਫ ਐਜੂਕੇਸ਼ਨ, ਜਲੰਧਰ ਅਤੇ ਪੈਰਾਡਾਇਜ਼ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ, ਪ੍ਰਿੰਸੀਪਲ ਡਾ.ਅਲਕਾ ਗੁਪਤਾ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿ ਵਿਦਿਆਰਥੀ ਨਵਜੀਤ ਕੌਰ ਨੇ 85.2% ਅੰਕਾਂ ਨਾਲ ਜਿਲ੍ਹੇ ਵਿੱਚ ਪਹਿਲਾ ਸਥਾਨ, ਰੁਪਿੰਦਰ ਕੌਰ ਨੇ 84.2% ਅੰਕਾਂ ਨਾਲ ਜਿਲ੍ਹੇ ਵਿੱਚ ਦੂਸਰਾ ਸਥਾਨ ਕੀਤਾ ਅਤੇ ਸ਼ਿਵਾਨੀ ਨੇ 84% ਅੰਕ, ਸ਼ਰਨਜੀਤ ਕੌਰ ਨੇ 83.6% ਅੰਕ, ਮਮਤਾ ਨੇ 82.3% ਅੰਕ, ਸਰਬਜੀਤ ਕੌਰ ਨੇ 81.4% ਅੰਕ, ਦਿਲਪ੍ਰੀਤ ਕੌਰ ਨੇ 80.3%ਅੰਕ, ਜਸਵੀਰ ਨੇ 78% ਅੰਕ ਅਤੇ ਕਾਲਜ ਦੇ 8 ਵਿਦਿਆਰਥੀਆਂ ਨੇ 75% ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ ਜਿਸਦੇ ਲਈ ਉਨਾਂ੍ਹ ਦਾ ਸਨਮਾਨ ਕੀਤਾ ਗਿਆ ਹੈ।ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਭਵਿੱਖ ਦੇ ਲਈ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ਉੱਤੇ ਗਰਵ ਹੈ।

No comments: