BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿੱਚ 2 ਵਿਅਕਤੀ ਜ਼ਖਮੀ

ਸੜਕ ਹਾਦਸੇ ਦਾ ਸ਼ਿਕਾਰ ਵਿਅਕਤੀ ਇਲਾਜ ਅਧੀਨ
ਜਲਾਲਾਬਾਦ 16 ਮਾਰਚ (ਬਬਲੂ ਨਾਗਪਾਲ)- ਬੀਤੀ ਰਾਤ ਫਿਰੋਜਪੁਰ ਫਾਜਿਲਕਾ ਮਾਰਗ 'ਤੇ ਪੈਂਦੇ ਪਿੰਡ ਗੁਮਾਨੀ ਵਾਲਾ ਮੋੜ ਦੇ ਕੋਲ ਬੀਤੀ ਰਾਤ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ 2 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨਾਂ ਨੂੰ ਜ਼ਖਮੀ  ਹਾਲਤ ਵਿੱਚ ਜਲਾਲਾਬਾਦ ਦੇ  ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਸ਼ਿਕੰਦਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਬਲੇਲ ਕੇ ਰੁਹੇਲਾ ਨੇ ਦੱਸਿਆ ਕਿ ਉਹ ਸ਼ੈਲਰਾਂ ਦੇ ਸਮਾਨ ਬਣਾਉਂਣਾ ਦਾ ਕੰਮ ਕਰਦਾ ਹੈ । ਬੀਤੀ ਰਾਤ ਨੂੰ ਜਦੋਂ ਉਹ ਆਪਣੇ ਇਕ ਹੋਰ ਸਾਥੀ ਨਾਲ ਮੋਟਰਸਾਈਕਲ 'ਤੇ ਵਾਪਸ ਪਿੰਡ ਆ ਰਿਹਾ ਸੀ ਤਾਂ ਜਦੋਂ ਉਹ ਆਪਣੇ ਸਾਥੀ ਸੁਖਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ  ਪਿੰਡ ਬਲੇਲ ਕੇ ਰੁਹੇਲਾ ਨਾ ਪਿੰਡ ਗੁਮਾਨੀ ਵਾਲਾ ਦੇ ਮੋੜ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਚਲਾਕ ਨੇ ਗੱਡੀ ਉਨਾਂ ਦੇ ਮੋਟਰਸਾਈਕਲ ਨੂੰ ਸਾਹਮਣੇ ਤੋਂ ਜਬਦਰਸਤੀ ਟੱਕਰ ਮਾਰ ਦਿੱਤੀ ਅਤੇ ਮੋਟਰਸਾਈਕਲ ਬੇਕਾਬੂ ਹੋ ਸੜਕੇ 'ਤੇ ਡਿੱਗ ਪਿਆ ਅਤੇ ਦੋਵੇਂ ਜਣੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਨਾਂ ਨੂੰ ਆਸਪਾਸ ਦੇ ਲੋਕਾਂ ਨੇ 108 ਐਬੂਲੇਸ਼ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਅਤੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸੁਖਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਇਲਾਜ ਲਈ ਕਿਸੇ ਹੋਰ ਹਸਪਾਤਲ ਲਈ  ਰੈਫਰ ਕਰ ਦਿੱਤਾ ਗਿਆ ਹੈ ਅਤੇ ਇਸ ਹਾਦਸੇ ਦੌਰਾਨ ਮੋਟਰਸਾਈਕਲ ਦਾ ਕਾਫੀ ਨੁਕਸਾਨ ਹੋਇਆ ਹੈ।

No comments: