BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

800 ਮੀਟਰ ਦੌੜ ਵਿੱਚ ਜਿੱਤਿਆ ਮੈਡਲ

3.37 ਸੈਕਿੰਡਾਂ ਵਿੱਚ ਕੀਤੀ ਦੌੜ ਪੂਰੀ, ਪਹਿਲਾ ਸਥਾਨ ਪ੍ਰਾਪਤ ਕੀਤਾ
ਜਲਾਲਾਬਾਦ, 31 ਮਾਰਚ (ਬਬਲੂ ਨਾਗਪਾਲ):
ਨਜ਼ਦੀਕੀ ਪਿੰਡ ਮੌਜੇ ਵਾਲਾ ਦੇ ਇਕ ਬਜ਼ੁਰਗ ਖਿਡਾਰੀ ਨੇ ਨੈਸ਼ਨਲ ਪੱਧਰ ਦੀਆਂ ਇਲਾਹਾਬਾਦ ਵਿੱਚ ਹੋਈਆਂ ਖੇਡਾਂ ਵਿੱਚ 800 ਮੀਟਰ ਦੌੜ ਵਿੱਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਮੈਡਲ ਜਿੱਤਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਬਜ਼ੁਰਗ ਦੌੜਾਕ ਕੁਲਵੰਤ ਸਿੰਘ ਵਾਸੀ ਪਿੰਡ ਮੌਜੇ ਵਾਲਾ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਨੈਸ਼ਨਲ ਤੇ ਰਾਜ ਪੱਧਰੀ ਖੇਡਾਂ ਵਿੱਚ 800 ਮੀਟਰ ਦੌੜ ਵਿੱਚ ਭਾਗ ਲੈਂਦਾ ਰਿਹਾ ਹੈ ਤੇ ਮੈਡਲ ਜਿੱਤਦਾ ਆ ਰਿਹਾ ਹੈ। ਉਸ ਨੇ ਦੱਸਿਆ ਕਿ ਹਾਲ ਹੀ ਵਿੱਚ ਇਲਾਹਾਬਾਦ ਵਿੱਚ ਨੈਸ਼ਨਲ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ ਹਨ ਜਿਸ ਵਿੱਚ ਉਸਨੇ 800 ਮੀਟਰ 80+ ਉਮਰ ਦੀ ਦੌੜ ਵਿੱਚ ਭਾਗ ਲਿਆ। ਉਸ ਨੇ ਦੱਸਿਆ ਕਿ ਉਸ ਨੇ ਇਹ ਦੌੜ 3.37 ਸੈਕਿੰਡ ਵਿੱਚ ਪੂਰੀ ਕਰ ਲਈ ਜਿਸ 'ਤੇ ਉਸ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਅਤੇ ਉਸ ਨੂੰ ਇਕ ਮੈਡਲ ਤੇ ਸਰਟੀਫਿਕੇਟ ਸਰਕਾਰ ਵੱਲੋਂ ਦਿੱਤਾ ਗਿਆ। ਉਨਾਂ ਨੌਜਵਾਨਾਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਉਹ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਉਤਸ਼ਾਹਿਤ ਹੋਣ ਤਾਂ ਜੋ ਉਹ ਆਪਣੀ ਸਿਹਤ ਨੂੰ ਨਰੋਇਆ ਬਣਾਈ ਰੱਖ ਸਕਣ।

No comments: