BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦਾ ਇਜਲਾਸ ਸਮਾਪਤ

ਇਜਲਾਸ ਦੌਰਾਨ ਪਹੁੰਚੇ ਸਟੇਟ ਆਗੂ ਬਲਕਾਰ ਸਿੰਘ
ਜਲਾਲਾਬਾਦ, 6 ਮਾਰਚ ( ਬਬਲੂ ਨਾਗਪਾਲ)- ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲਾ ਫ਼ਾਜ਼ਿਲਕਾ ਇਕਾਈ ਅਤੇ ਬ੍ਰਾਂਚ ਜਲਾਲਾਬਾਦ ਦੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਇਜਲਾਸ ਜਥੇਬੰਦੀ ਦੇ ਸਟੇਟ ਕਮੇਟੀ ਮੈਂਬਰ ਤੇ ਜ਼ਿਲਾ ਫਿਰੋਜ਼ਪੁਰ ਦੇ ਪ੍ਰਧਾਨ ਬਲਕਾਰ ਸਿੰਘ ਅਤੇ ਰੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਮਾਪਤ ਹੋਈ। ਇਸ ਇਜਲਾਸ ਦੌਰਾਨ ਪਹੁੰਚੇ ਸਟੇਟ ਆਗੂ ਬਲਕਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਕੋਲ ਆਪਣੀ ਰਾਖੀ ਲਈ ਜੱਥੇਬੰਦੀ ਤੋਂ ਬਿਨਾਂ ਹੋਰ ਕੋਈ ਸਹਾਰਾ ਨਹੀਂ ਹੁੰਦਾ। ਇਸ ਲਈ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਜੱਥੇਬੰਦੀ ਨੂੰ ਮਜ਼ਬੂਤ ਕਰਨ। ਭਾਵੇਂ ਕਿ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਸੰਸਾਰੀਕਰਨ, ਉਦਾਰੀਕਰਨ, ਨਿੱਜੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ, ਜਿਸ ਕਰਕੇ ਜਿੱਥੇ ਪੱਕੇ ਰੁਜ਼ਗਾਰ ਦੀ ਥਾਂ ਠੇਕਾ ਭਰਤੀ ਲਾਗੂ ਕੀਤੀ ਗਈ ਹੈ ਅਤੇ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਇਨਾਂ ਨੀਤੀਆਂ ਨੂੰ ਹੋਰ ਵੀ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਇਜਲਾਸ ਦੌਰਾਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲਾ ਫ਼ਾਜ਼ਿਲਕਾ ਇਕਾਈ ਅਤੇ ਬ੍ਰਾਂਚ ਜਲਾਲਾਬਾਦ ਦੇ ਅਹੁਦੇਦਾਰਾਂ ਦੀ ਸਰਵ ਸੰਮਤੀ ਨਾਲ ਚੋਣ ਕੀਤੀ ਗਈ। ਇਸ ਦੌਰਾਨ ਜ਼ਿਲਾ ਇਕਾਈ ਦਾ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ, ਜਨਰਲ ਸਕੱਤਰ ਰਾਕੇਸ਼ ਸਿੰਘ, ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਮੰਨੇ ਵਾਲਾ, ਮੀਤ ਪ੍ਰਧਾਨ ਰਜਿੰਦਰ ਕੁਮਾਰ, ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂ ਵਾਲਾ, ਦਫਤਰੀ ਸਕੱਤਰ ਸੁਖਚੈਨ ਸਿੰਘ ਸੋਢੀ, ਸਲਾਹਕਾਰ ਗੌਰਵ ਕਲਸੀ ਚੁਣੇ ਗਏ। ਇਸੇ ਤਰਾਂ ਹੀ ਲਗਾਤਾਰ ਦੂਜੀ ਵਾਰ ਬ੍ਰਾਂਚ ਜਲਾਲਾਬਾਦ ਦਾ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ, ਸੀਨੀਅਰ ਮੀਤ ਪ੍ਰਧਾਨ ਬਲਦੇਵ ਰਾਜ, ਜਨਰਲ ਸਕੱਤਰ ਕੁੰਦਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਖਜਾਨਚੀ ਸਤਪਾਲ ਸਿੰਘ, ਜੁਆਇੰਟ ਖਜਾਨਚੀ ਮਿੱਠਣ ਸਿੰਘ ਟਾਹਲੀ ਵਾਲਾ, ਸਲਾਹਕਾਰ ਰਮੇਸ਼ ਸਿੰਘ ਚੁਣੇ ਗਏ। ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਇਕ ਵਿਸ਼ੇਸ਼ ਮਤਾ ਪਾਸ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੇ.ਈ.ਸੁਖਵਿੰਦਰ ਸਿੰਘ ਨਾਲ ਮਾਰਕੁੱਟ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਉਥੇ ਪੁਲਸ ਤੇ ਸਿਵਲ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜੇ.ਈ. ਦੀ ਮਾਰਕੁੱਟ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਜੱਥੇਬੰਦੀ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ। ਇਸ ਸਮੇਂ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਜਲ ਸਪਲਾਈਆਂ ਠੇਕੇ 'ਤੇ ਚਲਾਉਣ ਵਾਲੇ ਕਾਮਿਆਂ ਨੂੰ ਬੀਤੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ 'ਤੇ ਰੋਸ ਪ੍ਰਗਟਾਉਂਦੇ ਹੋਏ ਚੇਤਾਵਨੀ ਦਿੱਤੀ ਕਿ ਜੇਕਰ ਵਿਭਾਗ ਵਲੋਂ ਠੇਕੇ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਲਦੀ ਨਾ ਦਿੱਤੀਆਂ ਗਈਆਂ ਤਾਂ ਮਜਬੂਰਨ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

No comments: