BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਦੇਣ ਦੇ ਲਈ ਵੱਖ ਵੱਖ ਪਿੰਡਾਂ ਵਿੱਚ ਸੈਮੀਨਾਰ ਆਯੋਜਿਤ

ਪਿੰਡ ਦੇ ਲੋਕ 8 ਅਪ੍ਰੈਲ ਨੂੰ ਹਰੇਕ ਅਦਾਲਤ ਵਿੱਚ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲੈਣ ਲਾਭ-ਐਡਵੋਕੇਟ ਭਾਰਤ ਛਾਬੜਾ
ਐਡਵੋਕੇਟ ਭਾਰਤ ਛਾਬੜਾ ਅਤੇ ਹੋਰ
ਜਲਾਲਾਬਾਦ, 14 ਮਾਰਚ (ਬਬਲੂ ਨਾਗਪਾਲ)- ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ਚੇਅਰਮੈਨ ਅਤੇ ਅਡੀਸ਼ਨਲ ਜ਼ਿਲਾ ਜੱਜ ਸ਼੍ਰੀ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾ 'ਤੇ ਅਤੇ ਅਥਾਰਿਟੀ ਦੇ ਸੈਕਟਰੀ ਤੇ ਸੀ.ਜੇ.ਐਮ ਸ਼੍ਰੀ ਕੇ.ਕੇ ਬਾਂਸਲ ਦੀ ਯੋਗ ਅਗਵਾਈ ਹੇਠ ਪਿੰਡ ਲੱਧੂਵਾਲਾ ਹਿਠਾੜ, ਹਜ਼ਾਰਾ ਰਾਮ ਸਿੰਘ ਵਾਲਾ ਅਤੇ ਪਿੰਡ ਜੋਧਾ ਭੈਣੀ ਵਿਖੇ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਦੇਣ ਦੇ ਲਈ ਸੈਮੀਨਾਰ ਆਯੋਜਿਤ ਕੀਤੇ ਗਏ। ਇਨਾਂ ਸੈਮੀਨਾਰਾਂ ਦੇ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਵਕੀਲ ਭਾਰਤ ਛਾਬੜਾ ਵੱਲੋਂ ਹਾਜਰ ਪਿੰਡ ਦੇ ਲੋਕਾਂ ਨੂੰ ਆਉਣ ਵਾਲੀ 8 ਅਪੈ੍ਰਲ ਨੂੰ ਹਰੇਕ ਅਦਾਲਤ ਵਿੱਚ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਸੰਬੰਧੀ ਜਾਣਕਾਰੀ ਦਿੱਤੀ। ਭਾਰਤ ਛਾਬੜਾ ਨੇ ਪਿੰਡ ਦੇ ਲੋਕਾਂ ਨੂੰ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਵਿੱਚ ਹਰ ਪ੍ਰਕਾਰ ਦੇ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਦੇ ਆਧਾਰ 'ਤੇ ਕਰਵਾਉਣ ਦੇ ਯਤਨ ਕੀਤੇ ਜਾਣਗੇ। ਇਸ ਤੋਂ ਇਲਾਵਾ ਐਡਵੋਕੇਟ ਭਾਰਤ ਛਾਬੜਾ ਨੇ ਪਿੰਡਾਂ ਦੇ ਲੋਕਾਂ ਨੂੰ ਪੀੜਤ ਮੁਆਵਜ਼ਾ, ਮੁਫ਼ਤ ਕਾਨੂੰਨੀ ਸਲਾਹ ਅਤੇ ਕਈ ਪ੍ਰਕਾਰ ਦੇ ਹੋਰ ਵਿਸ਼ਿਆਂ ਸੰਬੰਧੀ ਜਾਗਰੂਕ ਕੀਤਾ। ਇਸ ਦੇ ਨਾਲ ਹੀ ਪੀ.ਐਲ.ਵੀ ਹਰੀਸ਼ ਕੁਮਾਰ ਨੇ ਵੀ ਵੱਖ ਵੱਖ ਪਿੰਡਾਂ ਵਿੱਚ ਆਯੋਜਿਤ ਕੀਤੇ ਗਏ ਸੈਮੀਨਾਰਾਂ ਦੇ ਦੌਰਾਨ ਹਾਜਰ ਪਿੰਡ ਦੇ ਲੋਕਾਂ ਨੂੰ ਵੱਖ ਵੱਖ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੋਕੇ ਤੇ ਸੈਮੀਨਾਰਾਂ ਵਿੱਚ ਪਿੰਡਾਂ ਦੇ ਸਰਪੰਚ, ਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਮੌਜੂਦ ਸਨ।

No comments: