BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਕਾਮਿਆਂ ਦੀ ਹੋਈ ਮੀਟਿੰਗ

ਯੂਨੀਅਨ ਦੀਆਂ ਲੱਟਕਦੀਆਂ ਆ ਰਹੀਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਇੱਕਜੁੱਟ ਹੋਣ ਦੀ ਕੀਤੀ ਅਪੀਲ
ਜਲਾਲਾਬਾਦ, 20 ਮਾਰਚ (ਬਬਲੂ ਨਾਗਪਾਲ)-
ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਪੰਜਾਬ ਪਾਵਰਕਾਮ ਤੇ ਟਰਾਂਸਕੋ ਪਾਰਟ ਟਾਇਮ ਕਾਮਿਆਂ ਦੀ ਇੱਕ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ। ਮੀਟਿੰਗ ਦੀ ਅਗਵਾਈ ਯੂਨੀਅਨ ਦੇ ਜ਼ਿਲਾ ਪ੍ਰਧਾਨ ਚਿਮਨ ਲਾਲ ਕੱਦੂ ਨੇ ਕੀਤੀ ਅਤੇ ਮੀਟਿੰਗ ਵਿੱਚ ਮੌਜੂਦ ਯੂਨੀਅਨ ਦੇ ਕਾਮਿਆਂ ਨੇ ਯੂਨੀਅਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਦਰਾਂ ਕੀਤਾ। ਮੀਟਿੰਗ ਵਿੱਚ ਪੰਜਾਬ ਪਾਵਰਕਾਮ ਦੇ ਪਾਰਟ ਟਾਇਮ ਯੂਨੀਅਨ ਦੇ ਵਿੱਤ ਸਕੱਤਰ ਸਰਦਾਰਾ ਸਿੰਘ ਗੱਜੂ ਮਾਜਰਾਂ ਨੇ ਵਿਸ਼ੇਸ਼ ਤੌਰ 'ਤੇ ਕੀਤੀ ਅਤੇ ਪਾਰਟ ਟਾਇਮ ਕਾਮਿਆਂ ਦੀ ਬਹੁਤ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਇੱਕਜੁੱਟ ਹੋਣ ਲਈ ਪੇ੍ਰਰਿਤ ਕੀਤਾ ਗਿਆ। ਉਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਨਯੋਗ ਪੰਜਾਬ ਹਰਿਆਣਾ ਅਤੇ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਮੌਜੂਦਾ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮਨੈਜਮੈਂਟ ਤੋਂ ਲਾਗੂ ਕਰਵਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨਾਂ ਨੇ ਪੰਜਾਬ ਸਰਕਾਰ ਤੋਂ ਇਹ ਉਮੀਦ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਚੌਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਗੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਮਹਿੰਦਰ ਸਿੰਘ ਪ੍ਰਚਾਰ ਸਕੱਤਰ ਲਾਧੂਕਾ, ਰਾਜ ਕੁਮਾਰ, ਸੁਨੀਲ ਕੁਮਾਰ, ਸੁਰਿੰਦਰ ਸਿੰਘ, ਵਿਜੋ ਰਾਣੀ, ਪ੍ਰਵੀਨ ਰਾਣੀ, ਸੁੰਦਰ ਲਾਲ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਮੁਲਾਜ਼ਮ ਹਾਜਰ ਸਨ।

No comments: