BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖੁੰਡਵਾਲਾ ਸੈਣੀਆਂ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਜਲਾਲਾਬਾਦ 29 ਮਾਰਚ (ਬਬਲੂ ਨਾਗਪਾਲ)-ਪਿੰਡ ਖੁੰਡਵਾਲਾ ਸੈਣੀਆਂ (ਚੱਕ ਭੰਬਾ ਵਟੂ) ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਿੰਡ ਦੇ ਸਰਪੰਚ ਸ. ਗੁਰਮੀਤ ਸਿੰਘ, ਸਮਾਜ ਸੇਵਕ ਮੰਨਾ ਸੈਣੀ, ਪਿੰਡ ਦੀ ਸਮੂਹ ਪੰਚਾਇਤ ਤੇ ਸਕੂਲ ਦੇ ਸਮੂਹ ਸਟਾਫ ਦੇ ਸਹਿਯੋਗ ਨਾਲ ਸਕੂਲ ਵਿੱਚ ਬੱਚਿਆ ਦਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਜ਼ਿਲਾ ਫਾਜਿਲਕਾ ਦੇ ਸਿੱਖਿਆ ਅਫ਼ਸਰ ਸ. ਪ੍ਰਗਟ ਸਿੰਘ ਬਰਾੜ ਨੇ ਸ਼ਿਰਕਤ ਕੀਤੀ। ਇਸ ਸਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਅਕਾਲ ਅਕੈਡਮੀ ਥੇਹ ਕਲੰਦਰ ਦੇ ਬੱਚਿਆ ਨੇ ਕੀਰਤਨ ਤੇ ਗਤਕਾ ਖੇਡ ਕੇ ਕੀਤੀ। ਸਭਿਆਚਾਰਕ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਆਪਣੀਆਂ ਲਿਖੀਆਂ ਹੋਇਆ ਕਵਿਤਾਵਾਂ ਵੀ ਸੁਣਾਈਆਂ, ਗਿੱਧਾ, ਭੰਗੜਾ ਤੇ ਝਾਕੀਆਂ ਵੀ ਪੇਸ਼ ਕੀਤੀਆਂ। ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲਏ ਬੱਚਿਆ ਨੂੰ ਮੁੱਖ ਮਹਿਮਾਨ ਸ. ਪ੍ਰਗਟ ਸਿੰਘ ਬਰਾੜ, ਪਿੰਡ ਦੇ ਸਰਪੰਚ ਗੁਰਮੀਤ ਸਿੰਘ, ਸਮਾਜ ਸੇਵਕ ਮੰਨਾ ਸੈਣੀ, ਤੇਜਵੀਰ ਸਿੰਘ ਨੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਸ. ਗੁਰਮੀਤ ਸਿੰਘ, ਸਮਾਜ ਸੇਵਕ ਮੰਨਾ ਸੈਣੀ, ਸਵਰਨ ਸਿੰਘ ਮੈਂਬਰ, ਲਾਲ ਸਿੰਘ ਮੈਂਬਰ, ਗੁਰਜੀਤ ਸਿੰਘ ਮੈਂਬਰ, ਹਰਦੀਪ ਸਿੰਘ ਕਲੱਬ ਪ੍ਰਧਾਨ, ਸੀ. ਐੱਚ. ਟੀ. ਬਲਵੀਰ ਸਿੰਘ, ਨਰਿੰਦਰ ਸਿੰਘ, ਗੁਰਨਾਮ ਸਿੰਘ, ਦਲੀਪ ਸਿੰਘ, ਸਗਨ ਸਿੰਘ, ਤੇਜਵੀਰ ਸਿੰਘ, ਸੁਖਦੇਵ ਸਿੰਘ, ਜੋਬਨ ਪ੍ਰੀਤ ਸਿੰਘ, ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਤੇ ਹੋਰ ਪਤਵੰਤੇ ਸ਼ਾਮਿਲ ਸਨ।

No comments: