BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੀ. ਡਬਲਯੂ. ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਜਲਾਲਾਬਾਦ ਦੀ ਮੀਟਿੰਗ

 ਮੀਟਿੰਗ ਕਰਦੇ ਯੂਨੀਅਰ ਆਗੂ
ਜਲਾਲਾਬਾਦ, 9 ਮਾਰਚ ( ਬਬਲੂ ਨਾਗਪਾਲ)- ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੀ.ਡਬਲਯੂ.ਡੀ.ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ 'ਚ ਜੋਨ ਪ੍ਰਧਾਨ ਕ੍ਰਿਸ਼ਨ ਬਲਦੇਵ ਵਿਸ਼ੇਸ਼ ਤੌਰ 'ਤੇ ਹਾਜਰ ਹੋਏ। ਮੀਟਿੰਗ 'ਚ ਹਾਜ਼ਰ ਸਾਥੀਆਂ ਨੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਜੋਕਿ ਪਿਛਲੇ ਸਮੇਂ 'ਚ ਸਰਕਾਰ ਤੇ ਮਹਿਕਮੇ ਵਲੋਂ ਹੱਲ ਨਹੀਂ ਕੀਤੀਆਂ ਗਈਆਂ ਹਨ, ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਨੂੰ ਸੀਨੀਅਰ ਮੀਤ ਪ੍ਰਧਾਨ ਬਲਦੇਵ ਰਾਜ,ਕੈਸ਼ੀਅਰ ਗੁਰਦੇਵ ਸਿੰਘ, ਸੁਖਦੇਵ ਸਿੰਘ, ਹਰਵੇਲ ਸਿੰਘ, ਅਮਰੀਕ ਸਿੰਘ, ਸਵਰਨ ਸਿੰਘ, ਹਰਬੰਸ ਸਿੰਘ, ਸ਼ੋਂਕੀ, ਰੇਸ਼ਮ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ ਫਲੀਆਂ ਵਾਲਾ, ਮਹਿੰਦਰ ਸਿੰਘ ਮੰਨੇ ਵਾਲਾ,ਕੁੰਦਨ ਸਿੰਘ, ਮੱਖਣ ਸਿੰਘ, ਸੁਰਿੰਦਰ ਸਿੰਘ, ਹਰਜੀਤ ਸਿੰਘ, ਮਹਿੰਦਰ ਕੁਮਾਰ ਆਦਿ ਨੇ ਸੰਬੋਧਨ ਕੀਤਾ।

No comments: