BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਲਾਨਾ ਸਮਾਰੋਹ ਆਯੋਜਿਤ

ਸਕੂਲ ਵਿਦਿਆਰਥੀਆਂ ਨਾਲ ਸਟਾਫ ਅਤੇ ਹੋਰ ਪਿੰਡ ਦੇ ਪੱਤਵੰਤੇ ਸੱਜਣ।
ਜਲਾਲਾਬਾਦ 25 ਮਾਰਚ (ਬਬਲੂ ਨਾਗਪਾਲ)- ਸਰਕਾਰੀ ਪ੍ਰਾਇਮਰੀ ਸਕੂਲ ਦਿਲਾ ਰਾਮ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਇਕਬਾਲ ਸਿੰਘ (ਪੀਬੀਸੀ) ਸੁਖਵਿੰਦਰ ਸਿੰਘ (ਸੀਐਚਟੀ), ਜਸਵੀਰ ਸਿੰਘ, ਅਸ਼ੋਕ ਕੁਮਾਰ, ਅੰਗੂਰ ਸਿੰਘ, ਦੇਸ ਰਾਜ, ਚੇਅਰਮੈਨ ਜਗਰਾਜ ਸਿੰਘ, ਅਮਨਦੀਪ ਸਿੰਘ, ਸੰਦੀਪ ਸਿੰਘ, ਦਰਬਾਰਾ ਸਿੰਘ, ਮੈਡਮ ਕਿਰਨਦੀਪ ਕੌਰ, ਗੁਰਮੀਤ ਕੌਰ ਉਚੇਚੇ ਤੌਰ ਤੇ ਪਹੁੰਚੇ। ਜਦਕਿ ਸਮਾਰੋਹ ਦੇ ਆਯੋਜਨ ਵਿੱਚ ਮੁੱਖ ਅਧਿਆਪਕ ਗੁਰਦੀਪ ਸਿੰਘ, ਅਧਿਆਪਕ ਨਵਨੀਤ ਛਾਬੜਾ, ਸੋਮਾ ਰਾਣੀ ਅਤੇ ਸ਼੍ਰੀਮਤੀ ਸੁਖਰਾਜ ਕੌਰ ਆਦਿ ਨੇ ਵਿਸ਼ੇਸ਼ ਸਹਿਯੋਗ ਕੀਤਾ।
ਸਮਾਗਮ ਦੌਰਾਨ ਬੱਚਿਆਂ ਵਲੋਂ ਵੱਖ-ਵੱਖ ਆਇਟਮਾਂ ਪੇਸ਼ ਕੀਤੀਆਂ ਗਈਆਂ। ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲ ਵਿੱਚ ਦਾਖਿਲਾ ਲੈਣ ਲਈ ਪ੍ਰੇਰਿਤ ਵੀ ਕੀਤਾ ਗਿਆ। ਸਮਾਰੋਹ ਦੇ ਅੰਤ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ।

No comments: