BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਪਹਿਲੀਆਂ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
ਜਲਾਲਾਬਾਦ, 31 ਮਾਰਚ(ਬਬਲੂ ਨਾਗਪਾਲ):
ਨਜ਼ਦੀਕੀ ਪਿੰਡ ਫੱਤੂ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਾਪਿਆਂ ਤੇ ਅਧਿਆਪਕਾਂ ਦੀ ਇਕ ਮਿਲਣੀ ਕਰਵਾਈ ਗਈ ਅਤੇ ਸਕੂਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਪੁਆ ਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈੱਡ ਮਾਸਟਰ ਮਨਜੀਤ ਸਿੰਘ, ਸਰਪੰਚ ਕੁਲਵੀਰ ਸਿੰਘ ਆਦਿ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਦੀ ਮਿਲਣੀ ਕਰਵਾਈ ਗਈ ਤੇ ਇਸ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਤਾਂ ਜੋ ਸਕੂਲ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਭੇਜਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਸ ਮੌਕੇ 'ਤੇ ਪਹਿਲੀਆਂ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਜਿਨਾਂ ਵਿੱਚ ਪਹਿਲੀ ਜਮਾਤ ਵਿੱਚੋਂ ਕਾਜਲ ਰਾਣੀ, ਦੂਸਰੀ ਵਿੱਚੋਂ ਵੀਰਪਾਲ ਕੌਰ, ਤੀਸਰੀ ਵਿੱਚੋਂ ਕੋਮਲ ਰਾਣੀ, ਚੌਥੀ ਵਿੱਚੋਂ ਮੋਨਿਕਾ ਰਾਣੀ ਤੇ ਪੰਜਵੀਂ ਵਿੱਚੋਂ ਵਿਕਰਮ ਸਿੰਘ ਨੇ ਪਹਿਲੇ ਸਥਾਨਾਂ 'ਤੇ ਕਬਜ਼ਾ ਕੀਤਾ ਜਿਸ ਕਾਰਨ ਉਨਾਂ ਨੂੰ ਸਨਮਾਨ ਦਿੱਤਾ ਗਿਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਚਲਾਇਆ ਗਿਆ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਐਸ.ਐਮ.ਸੀ. ਚੇਅਰਮੈਨ ਬੂਟਾ ਸਿੰਘ, ਮੈਂਬਰ ਅਮਰਜੀਤ ਸਿੰਘ, ਬਲਕਾਰ ਸਿੰਘ, ਕੁਲਵੰਤ ਸਿੰਘ ਪੱਤਰਕਾਰ, ਮਾਸਟਰ ਹੰਸ ਰਾਜ, ਮਾਸਟਰ ਰਮਨਦੀਪ, ਮਾਸਟਰ ਛਿੰਦਰ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਮਾਸਟਰ ਦਵਿੰਦਰਪਾਲ ਬੇਦੀ, ਮੈਡਮ ਕੁਲਵਿੰਦਰ ਕੌਰ, ਮੈਡਮ ਪਰਮਜੀਤ ਕੌਰ, ਮਨਜੀਤ ਕੌਰ, ਸਾਬਕਾ ਫ਼ੌਜੀ ਮਨਜੀਤ ਸਿੰਘ ਆਦਿ ਹਾਜ਼ਰ ਸਨ।

No comments: