BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਿੱਤ ਤੋਂ ਬਾਅਦ ਪਹਿਲੀ ਵਾਰ ਹਲਕਾ ਜਲਾਲਾਬਾਦ ਪਹੁੰਚੇ ਸੁਖਬੀਰ ਬਾਦਲ

ਜਲਾਲਾਬਾਦ (ਬਬਲੂ ਨਾਗਪਾਲ)-ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਸੁਖਬੀਰ ਬਾਦਲ ਚੋਣ ਜਿੱਤਣ ਤੋਂ ਬਾਅਦ ਪਾਰਟੀ ਵਰਕਰਾਂ ਦਾ ਧੰਨਵਾਦ ਕਰਨ ਲਈ ਸ਼ਹਿਰ ਪੁੱਜੇ, ਜਿੱਥੇ ਉਨਾਂ ਨੇ ਸੇਠ ਖੁਸ਼ਹਾਲ ਚੰਦ ਵਲੇਚਾ ਕਮਿਊਨਿਟੀ ਹਾਲ ''ਚ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ ਇਸ ਮੌਕੇ ਉਨਾਂ ਨਾਲ ਸ਼੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਬਾਹਾ, ਵਰਦੇਵ ਸਿੰਘ ਨੋਨੀ ਮਾਨ ਵੀ ਮੋਜੂਦ ਸਨ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ 8 ਸਾਲ ਪਹਿਲਾਂ ਜਦੋਂ ਉਹ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਇਸ ਇਲਾਕੇ ''ਚ ਸਮੱਸਿਆਵਾਂ ਦੀ ਭਰਮਾਰ ਸੀ ਉੱਪ ਮੁੱਖ ਮੰਤਰੀ ਬਣਨ ਤੋਂ ਬਾਅਦ ਉਨਾਂ ਪੂਰੇ ਪੰਜਾਬ ''ਚ ਜਲਾਲਾਬਦ ਹਲਕੇ ਦਾ ਲਗਭਗ 11 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਸਰਵਪੱਖੀ ਵਿਕਾਸ ਕਰਵਾਇਆ ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਵਿਕਾਸ ਦੀਆਂ ਨੀਤੀਆਂ ਨੂੰ ਜਨਤਾ ਵਿਚਾਲੇ ਸਹੀ ਤਰੀਕੇ ਨਾਲ ਪਹੁੰਚਾ ਨਹੀਂ ਸਕਿਆ ਜੋ ਪਾਰਟੀ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਬਣੀ
ਉਨਾਂ ਕਿਹਾ ਕਿ ਅਕਾਲੀ ਦਲ ਹਾਰ ਦੇ ਕਾਰਨਾਂ ਦਾ ਮੰਥਨ ਕਰੇਗੀ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ''ਚ ਪਾਰਟੀ 100 ਤੋਂ ਵੱਧ ਸੀਟਾਂ ਲੈ ਕੇ ਦੋਬਾਰਾ ਸੱਤਾ ''ਚ ਵਾਪਸੀ ਕਰੇਗੀ ਅਤੇ ਪੰਜਾਬ ਅੰਦਰ ਜੋ ਵਿਕਾਸ ਦੀਆਂ ਇਬਾਰਤਾਂ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਵਿਚ ਲਿਖੀਆਂ ਉਸਨੂੰ ਦੋਬਾਰਾ ਅੱਗੇ ਤੋਰਦੇ ਹੋਏ ਸੂਬੇ ਦਾ ਸਰਵਪੱਖੀ ਵਿਕਾਸ ਕਰਵਾਏਗੀ ਉਨਾਂ ਅਕਾਲੀ ਵਰਕਰਾਂ ਨੂੰ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਉਹ ਵਰਕਰਾਂ ਨਾਲ ਚੱਟਾਨ ਵਾਂਗ ਖੜੇ ਰਹਿਣਗੇ ਅਤੇ ਜੇਕਰ ਕਿਸੇ ਵਰਕਰ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਖੁਦ ਆਪ ਅੱਗੇ ਹੋ ਕੇ ਵਰਕਰਾਂ ਲਈ ਲੜਾਈ ਲੜਣਗੇ

No comments: