BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬੀ. ਡੀ. ਪੀ. ਓ. ਨਹੀਂ ਕਰਦਾ ਆਰ. ਟੀ. ਆਈ. ਕਾਨੂੰਨ ਦੀ ਪ੍ਰਵਾਹ

ਜਲਾਲਾਬਾਦ, 7 ਮਾਰਚ (ਬਬਲੂ ਨਾਗਪਾਲ)- ਪਾਲਾ ਰਾਮ ਵਾਸੀ ਪਿੰਡ ਭੰਬਾ ਵਟੂ ਨੇ ਲੋਕ ਸੂਚਨਾ ਅਧਿਕਾਰੀ ਬਲਾਕ ਵਿਕਾਸ ਪੰਚਾਇਤ ਅਫ਼ਸਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨਾਂ ਵਲੋਂ ਸੂਚਨਾ ਦਾ ਅਧਿਕਾਰ ਕਾਨੂੰਨ ਤਹਿਤ ਜਾਣਕਾਰੀ ਮੰਗੀ ਗਈ। ਉਨਾਂ ਨੂੰ ਸ਼ੰਕਾ ਸੀ ਕਿ ਸਰਕਾਰ ਵਲੋਂ ਪਿੰਡ ਦੇ ਵਿਕਾਸ ਲਈ ਪੰਚਾਇਤ ਨੂੰ ਆਈ ਰਾਸ਼ੀ ਦੀ ਸਹੀ ਵਰਤੋਂ ਨਹੀਂ ਹੋਈ ਹੈ ਜਿਸ ਕਾਰਨ ਉਨਾ ਵਲੋਂ ਭਾਰਤ ਸਰਕਾਰ ਵਲੋਂ ਬਣਾਏ ਗਏ ਕਾਨੂੰਨ ਸੂਚਨਾ ਦਾ ਅਧਿਕਾਰ ਤਹਿਤ ਜਾਣਕਾਰੀ ਦੀ ਮੰਗ ਕੀਤੀ ਸੀ ਪਰ ਕਰੀਬ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਉਨਾਂ ਨੂੰ ਮੰਗੀ ਗਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਸਬੰਧੀ ਉਨਾਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਈ ਵਾਰ ਉਕਤ ਅਧਿਕਾਰੀ ਦੇ ਦਫ਼ਤਰ ਸੂਚਨਾ ਪ੍ਰਾਪਤ ਕਰਨ ਲਈ ਗੇੜੇ ਮਾਰ ਚੁੱਕਿਆ ਹੈ ਅਤੇ ਹਰ ਵਾਰ ਨਿਰਾਸ਼ਾ ਦਾ ਸਾਹਮਣਾ ਹੀ ਕਰਨਾ ਪਿਆ। ਇਸ ਸਬੰਧੀ ਜਦੋ ਬੀ.ਡੀ.ਪੀ.ਓ. ਸੁਖਮੀਤ ਸਿੰਘ ਦਾ ਪੱਖ ਜਾਣਨਾ ਚਾਹਿਆ ਤਾਂ ਵਾਰ-ਵਾਰ ਫੋਨ ਕਰਨ 'ਤੇ ਉਹਨਾ ਫ਼ੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ।

No comments: