BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕਾਂਗਰਸ ਪਾਰਟੀ ਦਾ ਮੁੱਖ ਟੀਚਾ ਪੰਜਾਬ ਤੋਂ ਬਾਹਰ ਗਈ ਇੰਡਸਟਰੀ ਨੂੰ ਮੁੜ ਤੋਂ ਪੰਜਾਬ ਲਿਆਉਣਾ-ਰਾਣਾ ਸੋਢੀ

ਜਲਾਲਾਬਾਦ, 17 ਮਾਰਚ (ਬਬਲੂ ਨਾਗਪਾਲ)-ਹਲਕਾ ਗੁਰੂਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਅੱਜ ਸਵੇਰੇ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਜਨਤਾ ਨੇ ਵਿਧਾਨ ਸਭਾ ਚੋਣਾਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗਠਜੋੜ ਸਰਕਾਰ ਨੂੰ ਮੋੜਤੋੜ ਕਰਾਰ ਜਵਾਬ ਦਿੱਤਾ ਹੈ। ਕਿਉਂਕਿ ਪੰਜਾਬ ਦੀ ਜਨਤਾ ਗਠਜੋੜ ਸਰਕਾਰ ਦੀਆਂ ਗਤੀਵਿਧੀਆਂ ਤੋਂ ਪੂਰੀ ਤਰਾਂ ਅੱਕੀ ਪਈ ਸੀ ਅਤੇ ਜਨਤਾ ਪੰਜਾਬ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਸੀ। ਉਨਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਪਤਾ ਹੈ ਕਿ ਜੋ ਸਹੂਲਤਾਂ ਅਤੇ ਵਿਕਾਸ ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਮਿਲਦਾ ਹੈ। ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਮਿਲਦਾ।
ਜਦੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਗਤੀਵਿਧੀਆਂ ਸੰਬੰਧੀ ਪੁੱਛਿਆ ਗਿਆ ਤਾਂ ਉਨਾਂ ਦੱਸਿਆ ਕਿ ਕਾਂਗਰਸ ਪਾਰਟੀ ਦਾ ਮੁੱਖ ਟੀਚਾ ਪੰਜਾਬ ਵਿੱਚੋਂ ਬਾਹਰ ਗਈ ਇੰਡਸਟਰੀ ਨੂੰ ਵਾਪਿਸ ਪੰਜਾਬ ਲੈ ਕੇ ਆਉਣਾ ਹੈ। ਉਨਾਂ ਕਿਹਾ ਕਿ ਪਿਛਲੇ 10 ਸਾਲਾਂ ਦੇ ਸਮੇਂ ਦੋਰਾਨ ਸ਼ਿਅਦ-ਭਾਜਪਾ ਗਠਜੋੜ ਸਰਕਾਰ ਦੀਆਂ ਮਾੜੀਆਂ ਗਤੀਵਿਧੀਆਂ ਕਰਕੇ ਪੰਜਾਬ ਦੀ ਇੰਡਸਟਰੀ ਦੂਸਰੇ ਸੂਬਿਆਂ ਵਿੱਚ ਚੱਲੀ ਗਈ ਹੈ। ਵਰਤਮਾਨ ਸਮੇਂ ਵਿੱਚ ਹਾਲਾਤ ਇਹ ਹਨ, ਕਿ ਪੰਜਾਬ ਵਿੱਚ ਇੰਡਸਟਰੀ ਨਾਲ ਹੋਣ ਕਰਕੇ ਨੌਜਵਾਨ ਵਿਹਲੇ ਘੁੰਮ ਰਹੇ ਹਨ ਅਤੇ ਬੂਰੀਆਂ ਆਦਤਾਂ ਦੇ ਸ਼ਿਕਾਰ ਹੋ ਰਹੇ ਹਨ। ਇਸ ਲਈ ਹੁਣ ਕਾਂਗਰਸ ਪਾਰਟੀ ਬਾਹਰ ਗਈ ਇੰਡਸਟਰੀ ਭਾਵੇਂ ਉਹ ਛੋਟੀ ਹੋਵੇ ਜਾਂ ਫਿਰ ਵੱਡੀ ਉਸ ਨੂੰ ਵਾਪਿਸ ਲਿਆਂਦਾ ਜਾਵੇਗਾ ਅਤੇ ਪੰਜਾਬ ਲਈ ਰੀਡ ਦੀ ਹੱਡੀ ਨੌਜਵਾਨ ਪੀੜੀ ਨੂੰ ਉਕਤ ਇੰਡਸਟਰੀਆਂ ਸੰਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਰੁਜ਼ਗਾਰ ਮੁਹੱੱਈਆ ਕਰਵਾਇਆ ਜਾਵੇਗਾ।
ਇਸ ਦੇ ਨਾਲ ਹੀ ਰੇਤਾ ਦੀ ਮਾਇਨਿੰਗ ਸੰਬੰਧੀ ਪੁੱਛਿਆ ਗਿਆ ਤਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸ਼ਿਅਦ-ਭਾਜਪਾ ਗਠਜੋੜ ਸਰਕਾਰ ਨੇ ਆਪਣੇ ਰਾਜਕਾਲ ਸਮੇਂ ਰੇਤਾ ਹੱਦ ਤੋਂ ਜ਼ਿਆਦਾ ਮਹਿੰਗਾ ਕਰ ਦਿੱਤਾ ਗਿਆ, ਕਿ ਇੱਕ ਆਮ ਵਿਅਕਤੀ ਦੇ ਲਈ ਰੇਤਾ ਖਰੀਦਣਾ ਵੱਸ ਤੋਂ ਬਾਹਰ ਹੋ ਗਿਆ ਸੀ। ਉਨਾਂ ਕਿਹਾ ਕਿ ਕੋਈ ਘਰ ਜਾਂ ਫਿਰ ਬਿਲਡਿੰਗ ਬਣਾਉਣ ਦੇ ਲਈ ਰੇਤਾ ਦੀ ਸਖ਼ਤ ਲੋੜ ਪੈਂਦੀ ਹੈ। ਇਸ ਲਈ ਸਾਡੀ ਸਰਕਾਰ ਵੱਲੋਂ ਰੇਤਾ ਸੰਬੰਧੀ ਨਵੇਂ ਕਾਨੂੰਨ ਬਣਾਏ ਜਾਣਗੇ ਅਤੇ ਲੋਕਾਂ ਨੂੰ ਸਸਤੇ ਰੇਟਾਂ ਦੇ ਵਿੱਚ ਰੇਤਾ ਮੁਹੱਈਆ ਕਰਵਾਇਆ ਜਾਵੇਗਾ।
ਇਸ ਤੋਂ ਇਲਾਵਾ ਡਰੱਗ ਮਾਫੀਆਂ ਸੰਬੰਧੀ ਪੁੱਛੇ ਗਏ ਸਵਾਲ 'ਤੇ ਜਵਾਬ ਦਿੰਦੇ ਹੋਏ ਰਾਣਾ ਸੋਢੀ ਨੇ ਕਿਹਾ ਕਿ ਬੀਤੇਂ ਕੱਲ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਪੈਸ਼ਲ ਟਾਸਕ ਫੋਰਸ ਦੀ ਟੀਮ ਦਾ ਗਠਨ ਕੀਤਾ ਗਿਆ ਹੈ। ਇਹ ਟੀਮ ਪੰਜਾਬ ਵਿੱਚ ਨਸ਼ਾ ਦਾ ਨਜ਼ਾਇਜ਼ ਤੌਰ 'ਤੇ ਧੰਦਾ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰੇਗੀ ਅਤੇ ਉਨਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਰਾਣਾ ਸੋਢੀ ਨੇ ਇਹ ਦਾਅਵਾ ਕੀਤਾ ਕਿ ਪੰਜਾਬ ਵਿੱਚੋਂ ਅਗਲੇ 4 ਤੋਂ 5 ਹਫ਼ਤੇ ਦੇ ਸਮੇਂ ਵਿੱਚ ਨਸ਼ੇ ਦੇ ਵੱਡੇ ਸਮੱਗਲਰਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਦੋਂ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਅਦੇ ਸੰਬੰਧੀ ਪੁੱਛਿਆ ਗਿਆ ਤਾਂ ਉਨਾਂ ਦੱਸਿਆ ਕਿ ਸ਼ਨੀਵਾਰ ਨੂੰ ਕੈਬਨਿਟ ਦੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ 137 ਮੁੱਦਿਆਂ 'ਤੇ ਵਿਚਾਰ ਵਟਾਦਰਾਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕੈਬਨਿਟ ਦੀ ਮੀਟਿੰਗ ਵਿੱਚ ਭਾਵੇਂ ਉਹ ਸਮਰਾਟ ਫੋਨ ਦੇਣ ਦਾ ਵਾਅਦਾ ਹੈ ਜਾਂ ਫਿਰ ਨੌਕਰੀਆਂ ਦੇਣ ਦਾ ਉਸਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਸਿਸਟਮ ਨੂੰ ਸ਼ੁਰੂ ਕੀਤਾ ਜਾਵੇਗਾ।
ਅੰਤ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ 'ਤੇ ਵਿਸ਼ਵਾਸ਼ ਕਰਕੇ ਸੇਵਾ ਕਰਨ ਦਾ ਮੋਕਾ ਦਿੱਤਾ ਹੈ। ਉਨਾਂ ਕਿਹਾ ਕਿ ਉਹ ਖਾਸ ਕਰਕੇ ਹਲਕਾ ਗੁਰੂਹਰਸਹਾਏ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ, ਕਿ ਹਲਕਾ ਗੁਰੂਹਰਸਹਾਏ ਦੇ ਲੋਕਾਂ ਨੇ ਮੈਨੂੰ ਅਥਾਹ ਪਿਆਰ ਦੇ ਕੇ ਲਗਾਤਾਰ ਚੌਥੀ ਵਾਰ ਆਪਣੇ ਹਲਕੇ ਦਾ ਵਿਧਾਇਕ ਬਣਾਇਆ ਹੈ। ਰਾਣਾ ਗੁਰਮੀਤ ਸਿੰਘ ਸੋਢੀ ਨੇ ਇਹ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਆਪਣੇ ਕਾਰਜਕਾਲ ਦੇ ਦੌਰਾਨ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ 'ਤੇ ਲੈ ਕੇ ਜਾਏਗੀ ਅਤੇ ਇੱਕ ਸਾਫ-ਸੁਥਰੇ ਪੰਜਾਬ ਦੀ ਸਿਰਜਣਾ ਕਰੇਗੀ।

No comments: