BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜੇ.ਈ. ਸੁਖਵਿੰਦਰ ਸਿੰਘ ਦੀ ਮਾਰਕੁੱਟ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਪੁਲਸ ਤੇ ਪ੍ਰਸ਼ਾਸਨ ਕੋਲੋ ਕੀਤੀ ਮੰਗ

ਵਿਭਾਗ ਦੀਆਂ ਮੁਲਾਜਮ ਜੱਥੇਬੰਦੀਆਂ ਨੇ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ
ਜਲਾਲਾਬਾਦ 4 ਮਾਰਚ (ਬਬਲੂ ਨਾਗਪਾਲ)-
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਜੱਥੇਬੰਦੀਆਂ  ਡਿਪਲੋਮਾ ਇੰਜੀਨੀਅਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਚਦੇਵਾ, ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਜਲਾਲਾਬਾਦ ਦੇ ਪ੍ਰਧਾਨ ਪਰਮਜੀਤ ਸਿੰਘ, ਪੰਜਾਬ ਸਟੇਟ ਕਰਮਚਾਰੀ ਦੱਲ ਦੇ ਪ੍ਰਧਾਨ ਭੁਪਿੰਦਰ ਕੁਮਾਰ, ਮਨਿਸਟਰੀਅਲ ਸਰਵਿਸਜ ਯੂਨੀਅਨ ਦੇ ਪ੍ਰਧਾਨ ਹਰਭਜਨ ਸਿੰਘ ਖੁੰਗਰ, ਕੰਟਰੇਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਦੇ ਪ੍ਰਧਾਨ ਬਲਵੀਰ ਸਿੰਘ ਕਾਠਗੜ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਕੇ ਬੀਤੇ ਦਿਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਜੇ.ਈ. ਸੁਖਵਿੰਦਰ ਸਿੰਘ ਦੀ ਕੁਝ ਵਿਅਕਤੀਆਂ ਵਲੋਂ ਮਾਰਕੁੱਟ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਉਥੇ ਇਸਦੇ ਨਾਲ ਹੀ ਸਿਵਲ ਅਤੇ ਪੁਲਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਗਈ। ਉਨਾਂ ਇਹ ਵੀ ਕਿਹਾ ਕਿ ਜੇ.ਈ. ਸੁਖਵਿੰਦਰ ਸਿੰਘ ਡਿਊਟੀ ਦੌਰਾਨ ਸਨ ਅਤੇ ਉਨਾਂ ਨੂੰ ਕੁੱਟਣ ਦੀ ਵਾਪਰੀ ਇਸ ਘਟਨਾਂ ਨੂੰ ਲੈ ਕੇ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ।  ਇਨਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜੇ.ਈ. ਸੁਖਵਿੰਦਰ ਸਿੰਘ ਦੀ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਜਲਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਅਤੇ ਇਨਸਾਫ ਲੈਣ ਲਈ ਸੰਘਰਸ਼ ਨੂੰ ਤੇਜ ਵੀ ਕਰਨ ਤੋਂ ਪਿੱਛੇ ਨਹੀਂ ਹਟਣਗੇ। ਇਸ ਮੌਕੇ ਉਨਾਂ ਨਾਲ ਜਿਲਾ ਪ੍ਰਧਾਨ ਕ੍ਰਿਸ਼ਨ ਬਲਦੇਵ, ਫੁੱਮਣ ਸਿੰਘ ਖਜਾਨਚੀ, ਵਿਜੇ ਕੁਮਾਰ, ਆਤਮਾ ਰਾਮ, ਸੁਖਦੇਵ ਸਿੰਘ, ਸਤਨਾਮ ਸਿੰਘ, ਮਿੱਠਣ ਸਿੰਘ, ਹਰਬੰਸ ਸਿੰਘ, ਮਹਿੰਦਰ ਸਿੰਘ,ਬਲਦੇਵ ਰਾਜ, ਰਾਜ ਕੁਮਾਰ, ਪਲਵਿੰਦਰ ਸਿੰਘ ਆਦਿ ਮੌਜੂਦ ਸਨ। ਉਧਰ,ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਨਿਰਮਲ ਸਿੰਘ ਅਤੇ ਵੱਖ ਵੱਖ ਜੱਥੇਬੰਦੀਆਂ ਦੇ ਨੁਮਾਇੰਦੇ  ਸਥਾਨਕ ਥਾਨਾ ਸਿਟੀ ਵਿਖੇ ਇਸ ਮਾਮਲੇ ਦੇ ਤਫਤੀਸ਼ੀ ਅਫਸਰ ਨੂੰ ਵੀ ਮਿਲੇ ਅਤੇ ਜੇ.ਈ.ਸੁਖਵਿੰਦਰ ਸਿੰਘ ਦੀ ਮਾਰਕੁੱਟ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ।

No comments: