BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਧੰਨ ਧੰਨ ਬਾਬਾ ਭੁੰਮਣ ਸ਼ਾਹ ਦੇ ਡੇਰੇ 'ਤੇ ਸਲਾਨਾ ਜੋੜ ਮੇਲਾ ਸਪੰਨ

ਜਲਾਲਾਬਾਦ, 10 ਮਾਰਚ (ਬਬਲੂ ਨਾਗਪਾਲ)-ਪਿੰਡ ਗਾਮੂਵਾਲਾ ਵਿਖੇ ਧੰਨ ਧੰਨ ਬਾਬਾ ਭੁੰਮਣ ਸ਼ਾਹ ਦੇ ਡੇਰੇ 'ਤੇ ਹਰ ਸਾਲ ਦੀ ਤਰਾਂ ਇਸ ਵਾਰ ਪਿੰਡ ਦੀ ਪੰਚਾਇਤ ਅਤੇ ਪਿੰਡ ਦੀ ਪੰਚਾਇਤ ਦੇ ਵਲੋਂ ਸਲਾਨਾ ਜੋੜ  ਕਰਵਾਇਆ ਗਿਆ। ਮੇਲੇ ਦੌਰਾਨ ਗਏ ਸ਼੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ। ਮੇਲੇ ਵਿਚ ਦੂਰ ਦਰਾਂਡੇ ਦੇ ਪਿੰਡਾਂ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਪੁੱਜ ਕੇ ਗੁਰੂ ਘਰ ਦੀ ਹਜ਼ੂਰੀ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਗੱਦੀਨਸ਼ੀਨ ਬਾਬਾ ਗਿਆਨ ਚੰਦ ਨੇ ਦੱਸਿਆ ਕਿ ਹਰ ਸਾਲ  ਪਿੰਡ ਦੀ ਪੰਚਾਇਤ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਲਗਾਇਆ ਜਾਂਦਾ ਹੈ ਅਤੇ ਇਹ ਮੇਲਾ ਸਾਂਝੇ ਭਾਈਚਾਰੇ ਦਾ ਪ੍ਰਤੀਕ ਹੈ। ਮੇਲੇ ਉਪਰੰਤ ਦੁਪਹਿਰ ਨੂੰ ਸਤਸੰਗ ਕਰਨ ਲਈ ਮੰਡਲੀ ਜਗਦੀਸ਼ ਸੰਧਾ ਅਤੇ ਬਲਦੇਵ ਬੱਟੀ ਨੇ ਬਾਬਾ ਜੀ ਦਾ ਗੁਣਗਾਨ ਕਰਕੇ ਬਾਬਾ ਜੀ ਦੇ ਜੀਵਨ ਬਾਰੇ ਪੁੱਜੀ ਹੋਈ ਸੰਗਤ ਨੂੰ ਪ੍ਰਰੇਣਾ ਦਿੱਤੀ। ਮੇਲੇ ਉਪਰੰਤ ਸ਼ਾਮ ਨੂੰ ਲੜਕੀਆਂ ਅਤੇ ਲੜਕੀਆਂ ਟੀਮਾਂ ਵਿਚਕਾਰ ਕਬੱਡੀ ਦੇ ਮੈਚ ਕਰਵਾਏ ਗਏ ਅਤੇ ਜੇਤੂ ਟੀਮਾਂ ਨੂੰ ਨਗਦ ਰਾਸ਼ੀ ਦੇ ਕੇ ਪਿੰਡ ਦੀ ਪੰਚਾਇਤ ਵਲੋਂ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਕੁਮਾਰ ਸਾਬਕਾ ਸਰਪੰਚ, ਜਗਦੀਸ਼ ਲਾਲ ਸਾਬਕਾ ਸਰਪੰਚ, ਗੁਰਦੀਪ ਸਿੰਘ, ਸੁਰਜੀਤ ਸਿੰਘ, ਪਵਨ ਕੁਮਾਰ ਕੰਬੋਜ, ਅੰਗਰੇਜ ਸਿੰਘ, ਦਰਸ਼ਨ ਸਿੰਘ, ਸੁਦੇਸ਼ ਕੁਮਾਰ, ਵਿਜੇ ਕੁਮਾਰ, ਸ਼ੁਭਾਸ ਸਿੰਘ, ਮਨਜੀਤ ਸਿੰਘ,ਅਮਰੀਕ ਸਿੰਘ ਚੰਨਾ ਮਾਸਟਰ, ੳਮ ਪ੍ਰਕਾਸ਼ ਮੌਜੂਦਾ ਸਰਪੰਚ, ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।

No comments: