ਜਲਾਲਾਬਾਦ, 6 ਮਾਰਚ ( ਬਬਲੂ ਨਾਗਪਾਲ)-ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਘੱਲੂ ਨੇੜੇ ਮੋਟਰਸਾਈਕਲ ਦੀ ਟੱਕਰ ਨਾਲ ਇਕ ਬੱਚੇ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਰਾਣੂ ਪੁੱਤਰ ਸੁਖਬੀਰ ਵਾਸੀ ਘੱਲੂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨਾਂ ਦਾ ਬੱਚਾ ਸੜਕ ਦੇ ਕਿਨਾਰੇ ਜਾ ਰਿਹਾ ਸੀ ਕਿ ਇਕ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਦਾਖਲ ਕਰਵਾਇਆ ਗਿਆ।
No comments:
Post a Comment