BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਰਾਜ ਕਮਲ ਚੌਧਰੀ ਨੇ ਕਮਿਸ਼ਨਰ ਜਲੰਧਰ ਡਵੀਜ਼ਨਲ ਦਾ ਅਹੁਦਾ ਸੰਭਾਲਿਆ

ਜਲੰਧਰ 24 ਮਾਰਚ (ਜਸਵਿੰਦਰ ਆਜ਼ਾਦ)- ਸ੍ਰੀ ਰਾਜ ਕਮਲ ਚੌਧਰੀ ਨੇ ਅੱਜ ਬਤੌਰ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। 1996 ਬੈਚ ਦੇ ਆਈ.ਏ.ਐਸ.ਅਧਿਕਾਰੀ ਸ੍ਰੀ ਰਾਜ ਕਮਲ ਚੌਧਰੀ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਿਤ ਹਨ।  ਇਹ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਚੌਧਰੀ ਵੱਖ ਵੱਖ ਜਿੰਮੇਵਾਰ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨਾਂ ਨੇ ਬਤੌਰ ਐਸ.ਡੀ.ਐਮ.ਪੱਟੀ ਤੋਂ ਸੁਰੂਆਤ ਕਰਕੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਲੰਧਰ,ਮੋਗਾ ਅਤੇ ਅੰਮ੍ਰਿਤਸਰ ਸੇਵਾਵਾਂ ਨਿਭਾਈਆਂ ਹਨ।  ਇਸ ਉਪਰੰਤ ਉਹ ਮਾਨਸਾ  ਤੇ ਕਪੂਰਥਲਾ ਵਿਖੇ ਡਿਪਟੀ ਕਮਿਸ਼ਨਰ ਰਹੇ ਜਿਸ ਉਪਰੰਤ ਸਕੱਤਰ ਗ੍ਰਹਿ ਵਿਭਾਗ  ਰਹੇ। ਇਸ ਉਪਰੰਤ ਉਨਾਂ ਨੇ ਸਕੱਤਰ ਸੂਚਨਾ ਤੇ ਤਕਨਾਲੌਜੀ ਅਤੇ ਸਕੱਤਰ ਫੂਡ ਤੇ ਸਿਵਲ ਸਪਲਾਈ ਦੀਆਂ ਸੇਵਾਵਾਂ ਨਿਭਾਈਆਂ। ਅੱਜ ਉਨਾਂ ਨੂੰ ਜਲੰਧਰ ਵਿੱਚ ਆਮਦ ਮੌਕੇ ਪੁਲਿਸ ਜਵਾਨਾਂ ਦੀ ਟੁਕੜੀ ਵਲੋਂ ਸਰਕਟ ਹਾਊਸ ਵਿਖੇ ਸਲਾਮੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗਿਰੀਸ ਦਯਾਲਨ ਅਤੇ ਹੋਰਨਾਂ ਅਧਿਕਾਰੀਆਂ ਵਲੋਂ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ।

No comments: