BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਫ਼ਾਜ਼ਿਲਕਾ ਨੇੜੇ ਪਿੰਡ ਠੰਗਣੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ ਸੰਭਾਲ ਨੂੰ ਲੈ ਕੇ ਹੋਇਆ ਵਿਵਾਦ

ਜਲਾਲਾਬਾਦ, 6 ਮਾਰਚ ( ਬਬਲੂ ਨਾਗਪਾਲ)-ਫ਼ਾਜ਼ਿਲਕਾ ਦੇ ਨੇੜਲੇ ਪਿੰਡ ਠੰਗਣੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸਾਂਭ ਸੰਭਾਲ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਗ੍ਰੰਥੀ ਸਿੰਘ ਵਿਚਾਲੇ ਉਸ ਵੇਲੇ ਵਿਵਾਦ ਹੋ ਗਿਆ, ਜਦੋਂ ਪਿੰਡ ਵਾਸੀਆਂ ਅਨੁਸਾਰ ਗ੍ਰੰਥੀ ਸਿੰਘ ਸਹੀ ਢੰਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰਦਾ। ਇਸ ਸਾਰੇ ਮਾਮਲੇ ਦੀ ਜਾਣਕਾਰੀ ਪਿੰਡ ਦੇ ਹੀ ਕਿਸੇ ਵਿਅਕਤੀ ਵੱਲੋਂ ਏਕਨੂਰ ਖ਼ਾਲਸਾ ਫ਼ੌਜ ਸੰਸਥਾਂ ਕੋਲ ਪੁੱਜਦੀ ਕੀਤੀ ਗਈ, ਜਿੱਥੋਂ ਜਲਾਲਾਬਾਦ ਜ਼ੋਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗੱਟੀ ਅਜੈਬ ਸਿੰਘ ਨੇ ਆ ਕੇ ਮਾਮਲੇ ਨੂੰ ਸ਼ਾਂਤ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਕਿਸੇ ਵਿਅਕਤੀ ਵੱਲੋਂ ਖ਼ਾਲਸਾ ਫ਼ੌਜ ਨੂੰ ਇਹ ਸੂਚਨਾ ਦਿੱਤੀ ਸੀ ਕਿ ਪਿੰਡ ਦੇ ਗੁਰੂ ਘਰ ਵਿਚ ਮਹਾਰਾਜ ਦੇ ਅੰਗਾਂ ਨਾਲ ਛੇੜਛਾੜ ਕੀਤੀ ਗਈ ਹੈ। ਜਦੋਂ ਸੰਸਥਾਂ ਦੇ ਆਗੂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਠੀਕ ਸਨ ਅਤੇ ਗ੍ਰੰਥੀ ਸਿੰਘ ਵੱਲੋਂ ਸਹੀ ਢੰਗ ਨਾਲ ਸੇਵਾ ਸੰਭਾਲ ਨਾ ਹੋਣ ਕਾਰਨ ਕੁੱਝ ਅੰਗ ਦੂਹਰੇ ਹੋਏ ਸਨ। ਜਦਕਿ ਮਹਾਰਾਜ ਦਾ ਪਾਵਨ ਸਰੂਪ ਬਿਰਧ ਹੋਣ ਕਾਰਨ ਇਕ ਅੰਗ ਫਟਿਆ ਹੋਇਆ ਸੀ, ਜਿਸ 'ਤੇ ਟੇਪ ਲਗਾਈ ਗਈ ਹੋਈ ਸੀ। ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿਚ ਗੁਰੂ ਘਰ ਦੇ ਗ੍ਰੰਥੀ ਗੁਰਮੀਤ ਸਿੰਘ ਨੂੰ ਏਕਨੂਰ ਖ਼ਾਲਸਾ ਫ਼ੌਜ ਵੱਲੋਂ ਆਏ ਭਾਈ ਗੁਰਚਰਨ ਸਿੰਘ, ਕਰਮਪਾਲ ਸਿੰਘ ਨੇ ਗੁਰੂ ਸਾਹਿਬ ਦੀ ਸਹੀ ਸਾਂਭ ਸੰਭਾਲ ਲਈ ਕਿਹਾ ਅਤੇ ਕਿਹਾ ਕਿ ਜੇਕਰ ਉਸ ਵੱਲੋਂ ਫ਼ਿਰ ਤੋਂ ਮਹਾਰਾਜ ਦੀ ਸੇਵਾ ਵਿਚ ਊਣਤਾਈਆਂ ਦੇਖੀਆਂ ਗਈਆਂ ਤਾਂ ਉਸ ਖਿਲਾਫ਼ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਸ ਮੌਕੇ ਗੁਰੂ ਘਰ ਦੇ ਗ੍ਰੰਥੀ ਗੁਰਮੀਤ ਸਿੰਘ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਸ ਵੱਲੋਂ ਪਿਛਲੇ ਸਮੇਂ 'ਚ ਜੋ ਊਣਤਾਈਆਂ ਆਈਆਂ ਹਨ, ਉਸ ਨੂੰ ਉਹ ਦੂਰ ਕਰਦਿਆਂ ਸਹੀ ਢੰਗ ਨਾਲ ਸਾਂਭ ਸੰਭਾਲ ਕਰੇਗਾ ਅਤੇ ਨਿੱਤ ਨੇਮ ਅਤੇ ਸ੍ਰੀ ਰਹਿਰਾਸ ਸਾਹਿਬ ਦਾ ਪਾਠ ਸਹੀ ਸਮੇਂ 'ਤੇ ਕਰੇਗਾ। ਇਸ ਮੌਕੇ ਪਿੰਡ ਦੇ ਸਰਪੰਚ ਫੌਜਾ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਮੰਗਲ ਸਿੰਘ, ਛਿੰਦਾ ਸਿੰਘ, ਮੋਹਰੀ ਰਾਮ ਆਦਿ ਹਾਜ਼ਰ ਸਨ। ਇਸ ਮੌਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਪਿੰਡ ਦੀ ਪੰਚਾਇਤ ਨੇ ਫੈਸਲਾ ਦਿੰਦਿਆਂ ਕਿਹਾ ਕਿ ਪਿਛਲੇ ਸਮੇਂ 'ਚ ਹੋਈਆਂ ਊਣਤਾਈਆਂ ਦੀ ਭੁੱਲ ਬਖ਼ਸ਼ਾਉਣ ਲਈ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਕੀਤੇ ਜਾਣਗੇ।

No comments: