BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਰੰਘਰੇਟਾ ਸਮਾਜ ਫੋਰਸ ਵੰਨ ਸੰਸਥਾਂ ਵੱਲੋਂ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸੁਅਗਾਤ

ਜਲਾਲਾਬਾਦ, 1 ਅਪ੍ਰੈਲ (ਬਬਲੂ ਨਾਗਪਾਲ)-ਦਸ਼ਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖੁਸ਼ਦਿਲ ਜੰਡ ਵਾਲਾ ਭੀਮੇਸ਼ਾਹ ਤੋਂ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ (ਫਿਰੋਜ਼ਪੁਰ) ਤੱਕ ਸਜਾਏ ਗਏ ਨਗਰ ਕੀਰਤਨ ਦਾ ਜਲਾਲਾਬਾਦ ਪੁੱੱਜਣ 'ਤੇ ਸ਼ਹਿਰ ਨਿਵਾਸੀਆਂ ਵੱਲੋਂ ਥਾਂ ਥਾਂ 'ਤੇ ਭਰਵਾਂ ਸੁਆਗਤ ਕੀਤਾ ਗਿਆ। ਇਸ ਮੋਕੇ ਤੇ ਰੰਘਰੇਟਾ ਸਮਾਜ ਫੋਰਸ ਵੰਨ ਸੰਸਥਾਂ ਜਲਾਲਾਬਾਦ ਵੱਲੋਂ ਸੰਸਥਾਂ ਦੇ ਪ੍ਰਧਾਨ ਸੰਦੀਪ ਸਿੰਘ ਬੱਲ ਦੀ ਅਗਵਾਈ ਵਿੱਚ ਜਲਾਲਾਬਾਦ ਸ਼ਹਿਰ ਦੇ ਮੇਨ ਬੱਸ ਸਟੈਂਡ 'ਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਪੁੱਜੇ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ ਤੇ ਨਗਰ ਕੀਰਤਨ ਨਾਲ ਸ਼ਾਮਲ ਹੋਈਆਂ ਸੰਗਤਾਂ ਦੇ ਲਈ ਚਾਹ-ਪਾਣੀ ਅਤੇ ਬਿਸਕੁੱਟ ਦੇ ਪ੍ਰਸ਼ਾਦ ਵੰਡ ਕੇ ਸੇਵਾ ਕੀਤੀ ਗਈ। ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦੀ ਸੇਵਾ ਕਰਨ ਵਾਲੇ ਸੰਸਥਾਂ ਦੇ ਪ੍ਰਧਾਨ ਸੰਦੀਪ ਸਿੰਘ ਬੱਲ, ਹਾਕਮ ਸਿੰਘ ਸਰਪੰਚ ਪਿੰਡ ਚੱਕ ਸੈਦੋ ਕੀ, ਡਾ. ਕੌਰ ਸਿੰਘ ਅਤੇ ਸਲਵਿੰਦਰ ਸਿੰਘ ਰਿਟਾਇਰਡ ਐਸ.ਐਲ.ਏ ਨੂੰ ਡਾ. ਜਸਵਿੰਦਰ ਪਾਲ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

No comments: