BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਵਿਦਿਆਰਥੀਆਂ ਨੇ ਮਨਾਇਆ ਵਿਸਾਖੀ ਦਾ ਤਿਉਹਾਰ

ਜਲੰਧਰ 12 ਅਪ੍ਰੈਲ (ਗੁਰਕੀਰਤ ਸਿੰਘ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵਿਸਾਖੀ ਦਾ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ ਜਿਸ ਵਿੱਚ ਸੇਂਟ ਸੋਲਜਰ ਪਾਲੀਟੈਕਨਿਕ ਕਾਲਜ ਵਿੱਚ ਪੋ੍ਰ.ਚੇਅਰਮੈਨ ਪ੍ਰਿੰਸ ਚੋਪੜਾ ਮੁੱਖ ਮਹਿਮਾਨ ਦੇ ਰੂਪ ਵਿੱਚ ਮੌਜੂਦ ਹੋਏ ਜਿਨ੍ਹਾਂ ਦਾ ਸਵਾਗਤ ਡਾ.ਐਸ.ਪੀ.ਐਸ ਮਟਿਆਣਾ ਵਲੋਂ ਕੀਤਾ ਗਿਆ। ਇਸ ਮੌਕੇ ਉੱਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਸੰਸਥਾ ਵਿੱਚ ਆਏ। ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਬੋਲੀਆਂ ਦੇ ਨਾਲ ੳ ਜੱਟਾ ਆਈ ਵਿਸਾਖੀ, ਤੇਰੀ ਕਣਕ ਦੀ ਰਾਖੀ ਆਦਿ ਗਾਉੇਂਦੇ ਹੋਏ ਪੰਜਾਬ ਦੇ ਵਿਰਸੇ ਦੀ ਝਲਕ ਪੇਸ਼ ਕੀਤੀ। ਇਸਦੇ ਨਾਲ ਹੀ ਵਿਦਿਆਰਥੀਆਂ ਨੇ ਬਿਜਾਈ, ਫਸਲ ਦੀ ਕਟਾਈ ਅਤੇ ਫਸਲ ਨੂੰ ਇੱਕਠਾ ਕਰਣ ਦੇ ਬਾਰੇ ਵਿੱਚ ਦੱਸਿਆ। ਪ੍ਰੋ.ਚੇਅਰਮੈਨ ਪ੍ਰਿੰਸ ਚੋਪੜਾ ਨੇ ਸਭ ਨੂੰ ਵਿਸਾਖੀ ਦੀ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੇ ਨਾਲ ਜੁੜੇ ਇਤਿਹਾਸ ਬਾਰੇ ਵਿੱਚ ਦੱਸਦੇ ਹੋਏ ਕਿਹਾ ਕਿ 13 ਅਪ੍ਰੈਲ 1699 ਨੂੰ ਦਸਮ ਗੁਰੁ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ। ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਵਿਸਾਖੀ ਦੇ ਸ਼ੁਭ ਤਿਉਹਾਰ ਦੀਆਂ ਵਿਦਿਆਰਥੀਆਂ ਅਤੇ ਸਟਾਫ ਮੈਂਬਰਸ ਨੂੰ ਵਧਾਈ ਦਿੱਤੀ।

No comments: