BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਵਿਦਿਆਰਥੀਆਂ ਨੇ ਗਾਏ ੳ ਜੱਟਾ ਆਈ ਵਿਸਾਖੀ

ਜਲੰਧਰ 13 ਅਪ੍ਰੈਲ (ਗੁਰਕੀਰਤ ਸਿੰਘ)- ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ਼ ਮਾਨ ਨਗਰ ਅਤੇ ਹੰਬਰਾ ਰੋਡ ਵਿੱਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਉੱਤੇ ਵਿਦਿਆਰਥੀਆਂ ਨੇ ਵਿਸਾਖੀ ਦੇ ਗੀਤਾਂ ਉੱਤੇ ਝੂਮਦੇ ਹੋਏ ਇਸ ਦਿਨ ਦੀ ਖੁਸ਼ੀ ਨੂੰ ਵੰਡਿਆ। ਬੈਸਟ ਪੰਜਾਬੀ ਗਬਰੂ ਅਤੇ ਮੁਟਿਆਰ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਨੰਨ੍ਹੇਂ ਵਿਦਿਆਰਥੀਆਂ ਨੇ ਭਾਗ ਲਿਆ। ਵਿਸਾਖੀ ਦੇ ਇਸ ਤਿਉਹਾਰ ਦੀ ਸੈਲੀਬਰੇਸ਼ਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੇ ਨਾਲ ਜੁੜੇ ਇਤਿਹਾਸਿਕ ਮਹੱਤਵ ਦੇ ਬਾਰੇ ਵਿੱਚ ਵੀ ਦੱਸਿਆ ਗਿਆ। ਪਿ੍ਰੰਸੀਪਲ ਸ਼੍ਰੀਮਤੀ ਕੰਵਲਜੀਤ ਕੌਰ ਆਹੂਜਾ ਨੇ ਸਭ ਨੂੰ ਮਿਲਕੇ ਇਸ ਤਿਉਹਾਰ ਨੂੰ ਮਨਾਉਣ ਨੂੰ ਕਿਹਾ।


No comments: