BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਈ ਗਈ ਭਗਵਾਨ ਪਰਸ਼ੂਰਾਮ ਜੈਅੰਤੀ

ਭਗਵਾਨ ਪਰਸ਼ੂਰਾਮ ਜੈਅੰਤੀ ਮਨਾਉਂਦੇ ਹੋਏ ਸ਼ਿਵਾਲਿਕ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ
ਜਲਾਲਾਬਾਦ ,  29 ਅਪ੍ਰੈਲ (ਬਬਲੂ ਨਾਗਪਾਲ): ਸਥਾਨਕ ਬਾਹਮਣੀ ਵਾਲਾ ਰੋਡ 'ਤੇ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ ਗਈ। ਸਵੇਰ ਦੇ ਸਭਾ ਵਿੱਚ ਸਕੂਲ ਦੇ ਵਿਦਿਆਰਥੀਆਂ ਨੂੰ ਭਗਵਾਨ ਪਰਸ਼ੂਰਾਮ ਜੀ ਦੇ ਜੀਵਨ ਬਾਰੇ ਦੱਸਿਆ ਗਿਆ। ਇਸ ਦੌਰਾਨ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਬਹੁਤ ਵਧੀਆ ਭਾਸ਼ਣ ਦਿੱਤਾ। ਸਕੂਲ ਦੀ ਪੰਜਾਬੀ ਅਧਿਆਪਕ ਮੈਡਮ ਮਨੀਸ਼ ਨੇ ਹਾਜਰ ਵਿਦਿਆਰਥੀਆਂ ਨੂੰ ਦੱਸਿਆ ਕਿ ਭਗਵਾਨ ਪਰਸ਼ੂਰਾਮ ਭਗਵਾਨ ਵਿਸ਼ਨੂੰ ਦੇ ਪੁਜਾਰੀ ਸਨ। ਉਨਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਪਰਸ਼ੂਰਾਮ ਦੇ ਜੀਵਨ ਸੰਬੰਧੀ ਹੋਰ ਵਾਧੂ ਜਾਣਕਾਰੀ ਬੜੇ ਹੀ ਸੁਚੱਜੇ ਢੰਗ ਦੇ ਨਾਲ ਦਿੱਤੀ। ਇਸ ਦੇ ਨਾਲ ਹੀ ਇਸ ਫੰਕਸ਼ਨ ਦੇ ਇੰਚਾਰਜ ਪਵਨ ਕੰਬੋਜ (ਪੰਜਾਬੀ ਲੈਕਚਰਾਰ) ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਸਕੂਲ ਦੇ ਚੇਅਰਮੈਨ ਡਾ. ਤਿਲਕ ਰਾਜ ਕੁਮਾਰ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਭਗਵਾਨ ਪਰਸ਼ੂਰਾਮ ਦੇ ਜਨਮ ਦਿਵਸ 'ਤੇ ਵਧਾਈ ਦਿੱਤੀ। ਡਾ. ਤਿਲਕ ਰਾਜ ਕੁਮਾਰ ਨੇ ਕਿਹਾ ਕਿ ਸ਼ਿਵਾਲਿਕ ਗਰੁੱਪ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਇਸ ਲਈ ਸ਼ਿਵਾਲਿਕ ਗਰੁੱਪ ਹਰ ਧਰਮ ਦੇ ਤਿਉਹਾਰਾਂ ਨੂੰ ਮਨਾਉਂਦਾ ਹੈ ਤਾਂ ਜੋ ਸਕੂਲੀ ਵਿਦਿਆਰਥੀਆਂ ਨੂੰ ਹਰ ਧਰਮ ਸੰਬੰਧੀ ਜਾਣਕਾਰੀ ਦਿੱਤੀ ਜਾ ਸਕੇ।

No comments: