BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਘਰਾਂ 'ਚ ਦਾਖ਼ਲ ਹੋ ਕੇ ਕੀਤਾ ਹਜ਼ਾਰਾਂ ਦਾ ਨੁਕਸਾਨ

ਜਲਾਲਾਬਾਦ, 13 ਅਪ੍ਰੈਲ (ਬਬਲੂ ਨਾਗਪਾਲ)- ਪੁਲਿਸ ਚੌਕੀ ਮੰਡੀ ਰੋੜਾਂਵਾਲੀ ਅਧੀਨ ਪੈਂਦੇ ਪਿੰਡ ਹਲੀਮ ਵਾਲਾ 'ਚ ਬੀਤੀ ਰਾਤ ਚੋਰਾਂ ਨੇ ਦੋ ਘਰਾਂ 'ਚ ਵੜ ਕੇ ਨਕਦੀ ਤੇ ਮੋਬਾਈਲ ਚੋਰੀ ਕਰ ਲਏ। ਜਾਣਕਾਰੀ ਅਨੁਸਾਰ ਹਲੀਮ ਵਾਲਾ ਨਿਵਾਸੀ ਰਾਜ ਕੁਮਾਰ ਪੁੱਤਰ ਲਛਮਣ ਦਾਸ ਦੇ ਘਰੋਂ ਬੀਤੀ ਰਾਤ ਚੋਰ ਦੋ ਮੋਬਾਈਲ ਤੇ 12 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ ਤੇ ਨਾਲ ਲੱਗਦੇ ਜਗਸੀਰ ਸਿੰਘ ਪੁੱਤਰ ਕਿਸ਼ਨ ਸਿੰਘ ਦੇ ਘਰੋਂ ਵੀ ਚੋਰ ਦੋ ਮੋਬਾਈਲ ਚੋਰੀ ਕਰ ਕੇ ਲੈ ਗਏ। ਇਸ ਦੀ ਜਾਣਕਾਰੀ ਸਥਾਨਕ ਪੁਲਿਸ ਚੌਕੀ ਮੰਡੀ ਰੋੜਾਂਵਾਲੀ ਵਿਖੇ ਦੇ ਦਿੱਤੀ ਗਈ ਹੈ।

No comments: