BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਐਂਟੀ ਕੁਰੱਪਸ਼ਨ ਬਿਊਰੋ ਵੱਲੋਂ ਮੀਟਿੰਗ ਕਰ ਕੀਤੀਆਂ ਗਈਆਂ ਵਿਚਾਰਾਂ

ਮਾਪਿਆਂ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਵਿੱਚ ਪੂਰਨ ਤੌਰ 'ਤੇ ਸਮਰਥਨ ਦੇਣ ਦਾ ਕੀਤਾ ਐਲਾਣ
 
ਜਲਾਲਾਬਾਦ 11 ਅਪ੍ਰੈਲ (ਬਬਲੂ ਨਾਗਪਾਲ)- ਸਥਾਨਕ ਅਰਾਈਆਂ ਵਾਲਾ ਰੋਡ 'ਤੇ ਸਥਿਤ ਐਂਟੀ ਕੁਰੱਪਸ਼ਨ ਬਿਊਰੋ ਦੇ ਦਫ਼ਤਰ ਵਿਖੇ ਬਿਊਰੋ ਦੇ ਅਹੁਦੇਦਾਰਾਂ ਵੱਲੋਂ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਇੱਕਤਰ ਹੋਏ ਐਂਟੀ ਕੁਰੱਪਸ਼ਨ ਬਿਊਰੋ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਬੱਚਿਆਂ ਦੇ ਮਾਪਿਆਂ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਖਿਲਾਫ ਸ਼ੁਰੂ ਕੀਤੇ ਗਏ ਸੰਘਰਸ਼ ਵਿੱਚ ਪੂਰਨ ਤੌਰ 'ਤੇ ਸਮਰਥਨ ਦੇਣ ਦਾ ਐਲਾਣ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਂਟੀ ਕੁਰੱਪਸ਼ਨ ਬਿਊਰੋ ਦੇ ਸੂਬਾ ਵਾਈਸ ਚੇਅਰਮੈਨ ਅਸ਼ੋਕ ਕੰਬੋਜ ਨੇ ਕਿਹਾ ਕਿ ਇਲਾਕੇ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਜੋ ਧੱਕਾ ਬੱਚਿਆਂ ਦੇ ਮਾਪਿਆਂ ਨਾ ਕਰ ਰਹੇ ਹਨ। ਉਹ ਧੱਕਾ ਅਸਿਹ ਹੈ, ਇਸੇ ਤਹਿਤ ਐਂਟੀ ਕੁਰੱਪਸ਼ਨ ਬਿਊਰੋ ਨੇ ਬੱਚਿਆਂ ਦੇ ਮਾਪਿਆਂ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਐਂਟੀ ਕੁਰੱਪਸ਼ਨ ਬਿਊਰੋ ਇਸ ਧੱਕੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੋਕੇ ਤੇ ਸੂਬਾ ਵਾਈਸ ਪ੍ਰਧਾਨ ਅਸ਼ੋਕ ਕੰਬੋਜ ਨੇ ਐਸ.ਡੀ.ਐਮ ਜਲਾਲਾਬਾਦ ਵੱਲੋਂ ਇਸ ਮਸਲੇ ਵਿੱਚ ਗੰਭੀਰਤਾ ਨਾ ਲੈਣ 'ਤੇ ਨਿਰਾਸ਼ਾ ਵੀ ਜਾਹਰ ਕੀਤੀ। ਉਨਾਂ ਕਿਹਾ ਕਿ ਐਸ.ਡੀ.ਐਮ ਸਾਹਿਬ ਨੂੰ ਪਬਲਿਕ ਦਾ ਸਾਥ ਦੇਣਾ ਚਾਹੀਦਾ ਹੈ ਨਾ ਕਿ ਜਨਤਾ ਨੂੰ ਲੁੱਟਣ ਵਾਲੇ ਲੋਕਾਂ ਦਾ ਸਾਥ ਦੇਣ। ਉਨਾਂ ਕਿਹਾ ਕਿ 12 ਤਰੀਕ ਨੂੰ ਕੀਤੇ ਜਾਣ ਵਾਲੇ ਸੰਘਰਸ਼ ਵਿੱਚ ਐਂਟੀ ਕੁਰੱਪਸ਼ਨ ਬਿਊਰੋ ਦੇ ਸਮੂਹ ਮੈਂਬਰ ਅਤੇ ਅਹੁਦੇਦਾਰ ਵੱਧ ਚੜ ਕੇ ਭਾਗ ਲੈਣਗੇ ਅਤੇ ਜਨਤਾ ਨੂੰ ਲੁੱਟਣ ਵਾਲਿਆਂ ਤੋਂ ਹਿਸਾਬ ਵੀ ਲੈਣਗੇ। ਇਸ ਮੀਟਿੰਗ ਵਿੱਚ ਨਰਿੰਦਰ ਸਿੰਘ ਨੰਨੂੰ ਕੁੱਕੜ, ਡਾ. ਬਲਦੇਵ ਬੱਟੀ, ਸੁਖਵਿੰਦਰ ਬਵੇਜਾ, ਲੱਖਾ ਦੋਸਾਂਝ, ਕਾਲਾ ਦੋਸਾਂਝ ਆਦਿ ਹਾਜਰ ਸਨ।

No comments: