BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਰਨਲ ਸਕੱਤਰ ਅੰਗਰੇਜ਼ ਸਿੰਘ ਨੇ ਕੈਪਟਨ ਓ.ਐਸ.ਡੀ. ਸੰਦੀਪ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ

ਕਾਂਗਰਸ ਭਵਨ ਵਿਖੇ ਓ.ਐਸ.ਡੀ ਕੈਪਟਨ ਸੰਧੂ ਨਾਲ ਮੁਲਾਕਾਤ ਕਰਨ ਮੋਕੇ ਹਾਜਰ ਜਰਨਲ ਸਕੱਤਰ ਅੰਗਰੇਜ਼ ਸਿੰਘ ਅਤੇ ਕਾਂਗਰਸ ਪਾਰਟੀ ਦੇ ਵਰਕਰ
ਜਲਾਲਾਬਾਦ , 10 ਅਪ੍ਰੈਲ (ਬਬਲੂ ਨਾਗਪਾਲ) : ਹਲਕਾ ਗੁਰੂਹਰਸਹਾਏ ਤੋਂ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਅੰਗਰੇਜ਼ ਸਿੰਘ ਨੇ ਬੀਤੇਂ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਵਿਸ਼ੇਸ਼ ਮੁਲਾਕਾਤ ਕਾਂਗਰਸ ਭਵਨ ਚੰਡੀਗੜ ਵਿਖੇ ਕੀਤੀ। ਇਸ ਮੋਕੇ ਤੇ ਉਨਾਂ ਦੇ ਨਾਲ ਨੌਜਵਾਨ ਛਿੰਦਰ ਸਿੰਘ ਅਤੇ ਸਾਜਨ ਗਿਰਧਰ ਹਾਜਰ ਸਨ। ਓ.ਐਸ.ਡੀ ਕੈਪਟਨ ਸੰਧੂ ਨਾਲ ਮੁਲਾਕਾਤ ਕਰਨ ਮੋਕੇ ਸਭ ਤੋਂ ਪਹਿਲਾਂ ਜਰਨਲ ਸਕੱਤਰ ਅੰਗਰੇਜ਼ ਸਿੰਘ ਅਤੇ ਉਸਦੇ ਸਾਥੀਆਂ ਨੇ ਓ.ਐਸ.ਡੀ ਕੈਪਟਨ ਸੰਧੂ ਨੂੰ ਫੁੱੱਲਾਂ ਦਾ ਗੁੱਛਾ ਭੇਂਟ ਕੀਤਾ ਗਿਆ ਅਤੇ ਕਾਂਗਰਸ ਦੀ ਸਰਕਾਰ ਬਣਨ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਜਰਨਲ ਸਕੱਤਰ ਅੰਗਰੇਜ਼ ਸਿੰਘ ਨੇ ਓ.ਐਸ.ਡੀ ਕੈਪਟਨ ਸੰਧੂ ਨੂੰ ਹਲਕਾ ਗੁਰੂਹਰਸਹਾਏ ਅਤੇ ਹਲਕਾ ਜਲਾਲਾਬਾਦ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਇਨਾਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੇ ਲਈ ਕਿਹਾ। ਇਸ ਮੋਕੇ ਤੇ ਓ.ਐਸ.ਡੀ ਕੈਪਟਨ ਸੰਧੂ ਨੇ ਜਰਨਲ ਸਕੱਤਰ ਅੰਗਰੇਜ਼ ਸਿੰਘ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 2017 ਦੇ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਸਾਰੇ ਵਾਅਦੇ ਸਮੇਂ ਸਮੇਂ 'ਤੇ ਪੂਰੇ ਕੀਤੇ ਜਾਣਗੇ ਅਤੇ ਆਮ ਜਨਤਾ ਨੂੰ ਪੇਸ਼ ਆ ਰਹੀਆਂ ਸਾਰੀਆਂ ਪੇ੍ਰਸ਼ਾਨੀਆਂ ਨੂੰ ਦੂਰ ਕੀਤਾ ਜਾਵੇਗਾ।

No comments: