BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਬਿੱਟੂ

ਜਲਾਲਾਬਾਦ, 16 ਅਪ੍ਰੈਲ (ਬਬਲੂ ਨਾਗਪਾਲ)- ਮਾਰਕੀਟ ਕਮੇਟੀ ਵਿਚ ਖਰੀਦ ਪ੍ਰਬੰਧਾਂ ਨੂੰ ਲੈ ਕੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਕਿਸਾਨ ਜਾਂ ਆੜ੍ਹਤੀਏ ਨੂੰ ਮੰਡੀ ਵਿਚ ਕੋਈ ਪਖੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀ ਵਿਚ ਬਾਰਦਾਨੇ, ਲਿਫਟਿੰਗ ਅਤੇ ਅਦਾਇਗੀ ਨੂੰ ਲੈ ਕੇ ਕੋਈ ਸਮੱਸਿਆ ਨਾ ਆਵੇ ਜੇਕਰ ਲਿਫਟਿੰਗ ਅਤੇ ਬਾਰਦਾਨੇ ਦੀ ਸਮੱਸਿਆ ਆਉਂਦੀ ਹੈ ਤਾਂ ਸੰਬੰਧਤ ਏਜੰਸੀ ਦੇ ਅਧਿਕਾਰੀ ਜ਼ਿੰਮੇਵਾਰ ਹੋਣਗੇ। ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਸੰਬੰਧੀ ਮੰਡੀਆਂ ''ਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਨਾਲ ਹੀ ਸੰਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਮੇਂ-ਸਮੇਂ ਤੇ ਮੰਡੀਆਂ ਵਿਚ ਖਰੀਦ ਪ੍ਰਬੰਧਾਂ, ਹੋਰਨਾਂ ਕੰਮਾਂ ਤੇ ਪੂਰੀ ਨਜ਼ਰ ਰੱਖਣ ਅਤੇ ਜੇਕਰ ਕਿਧਰੇ ਵੀ ਕੋਈ ਕੋਤਾਹੀ ਕਰ ਰਿਹਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਪਤ ਅੰਕੜਿਆਂ ਅਨੁਸਾਰ ਹਲਕੇ ਦੀ ਪ੍ਰਮੁੱਖ ਮੰਡੀ ਅਤੇ ਫੋਕਲ ਪੁਆਇੰਟਾਂ ''ਚ ਹੁਣ ਤੱਕ 62840 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਦਕਿ 52720 ਮੀਟਰਕ ਟਨ ਦੀ ਖਰੀਦ ਅਤੇ 21000 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁਕੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਖਾਲਿਸਤਾਨ ਸਮਰਥਕਾਂ ਦੇ ਵਿਰੁੱਧ ਦਿੱਤੇ ਬਿਆਨ ਦਾ ਸਮਰਥਨ ਕੀਤਾ ਅਤੇ ਨਾਲ ਹੀ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੰਬੇ ਸਮੇਂ ਤੱਕ ਅੱਤਵਾਦ ਦਾ ਸੰਤਾਪ ਭੋਗਿਆ ਹੈ ਅਤੇ ਪੰਜਾਬ ਦੇ ਲੋਕ ਇਥੋਂ ਪਲਾਇਨ ਕਰਨਾ ਸ਼ੁਰੂ ਕਰ ਗਏ ਸਨ। ਬਿੱਟੂ ਨੇ ਦੋਸ਼ ਲਗਾਇਆ ਕਿ ਹਰਜੀਤ ਸਿੰਘ ਸੱਜਣ ਅਤੇ ਉਸਦੇ ਸਾਥੀ ਕੱਟੜ ਖਾਲਿਸਤਾਨੀ ਸਮਰਥਕ ਹਨ ਜਿੰਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਪ੍ਰੇਸ਼ਾਨੀ ਨਾਲ ਕੋਈ ਲੈਣਾ ਦੇਣਾ ਨਹੀਂ ਬਲਕਿ ਉਹ ਤਾਂ ਖਾਲਿਸਤਾਨੀ ਵਿਚਾਰਧਾਰਾ ਦੇ ਲੋਕਾਂ ਨੂੰ ਸ਼ਹਿ ਦੇਣ ਆ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਜਿਲਾ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਏਡੀਸੀ ਜਰਨੈਲ ਸਿੰਘ, ਜਿਲਾ ਫੂਡ ਕੰਟ੍ਰੋਲਰ ਹਰਸ਼ਰਨ ਸਿੰਘ ਬਰਾੜ੍ਹ, ਜਿਲਾ ਮੰਡੀ ਅਧਿਕਾਰੀ ਮਨਿੰਦਰ ਸਿੰਘ ਬੇਦੀ, ਐਸਡੀਐਮ ਅਵਿਕੇਸ਼ ਗੁਪਤਾ, ਸੈਕਟਰੀ ਮਾਰਕੀਟ ਕਮੇਟੀ ਪ੍ਰੀਤ ਕੰਵਰ ਬਰਾੜ੍ਹ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਚੇਅਰਮੈਨ ਬੁੱਧੀਜੀਵੀ ਸੈਲ ਅਨੀਸ਼ ਸਿਡਾਨਾ, ਗੋਲਡੀ ਕੰਬੋਜ, ਰਾਜ ਬਖਸ਼ ਕੰਬੋਜ, ਗੁਰਪ੍ਰੀਤ ਸਿੰਘ, ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਮੁਖੀਜਾ, ਚੰਦਰ ਪ੍ਰਕਾਸ਼ ਖੈਰੇਕੇ, ਸ਼ਾਮ ਸੁੰਦਰ ਮੈਣੀ ਉਪ ਪ੍ਰਧਾਨ ਪੰਜਾਬ ਆੜ੍ਹਤੀਆ ਯੂਨੀਅਨ, ਦਵਿੰਦਰ ਮੈਣੀ ਸਰਪ੍ਰਸਤ ਆੜ੍ਹਤੀਆ ਯੂਨੀਅਨ ਆਦਿ ਮੌਜੂਦ ਸਨ।

No comments: