BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜਿਲਾ ਫਾਜਿਲਕਾ ਵਲੋਂ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ

ਵਿਦਿਆਰਥੀਆਂ ਦੇ ਹੱਕਾਂ ਵਿੱਚ ਸਾਂਝਾ ਅੰਦੋਲਨ ਕਰਨ ਦਾ ਸੱਦਾ ਦਿੱਤਾ
 
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਅਹੁਦੇਦਾਰ ਤੇ ਵਰਕਰ ਜਾਣਕਾਰੀ ਦਿੰਦੇ
ਜਲਾਲਾਬਾਦ 15 ਅਪ੍ਰੈਲ(ਬਬਲੂ ਨਾਗਪਾਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਜਿਲਾ ਫਾਜਿਲਕਾ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ, ਮੀਤ ਪ੍ਰਧਾਨ ਰਜਿੰਦਰ ਸਿੰਘ ਅਤੇ ਮਹਿੰਦਰ ਸਿੰਘ ਮੰਨੇਵਾਲਾ, ਬ੍ਰਾਂਚ ਜਲਾਲਾਬਾਦ ਦੇ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਜਿਲਾ ਦਫਤਰੀ ਸਕੱਤਰ ਸੁਖਚੈਨ ਸਿੰਘ ਸੋਢੀ, ਸਲਾਹਕਾਰ ਗੌਰਵ ਕਲਸੀ, ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ ਵਲੋਂ ਫੀਸਾਂ ਵਧਾਉਣ ਦੇ ਖਿਲਾਫ ਰੋਸ ਪ੍ਰਗਟ ਕਰ ਰਹੇ ਵਿਦਿਆਰਥੀਆਂ 'ਤੇ ਕੀਤੇ ਗਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਨਾਂ ਵਿਦਿਆਰਥੀਆਂ ਦੇ ਹੱਕਾਂ ਵਿੱਚ ਸਾਂਝਾ ਅੰਦੋਲਨ ਕਰਨ ਦਾ ਸੱਦਾ ਦਿੱਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਯੂ.ਟੀ. ਪ੍ਰਸ਼ਾਸਨ ਵਲੋਂ ਪੂਰੀ ਮਿਲੀਭੁਗਤ ਨਾਲ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਗਿਆ ਹੈ ਕਿਉਂਕਿ ਸਮੇਂ ਦੀਆਂ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਨੋਜਵਾਨ ਜੱਥੇਬੰਦਕ ਹੋ ਕੇ ਹੋ ਰਹੀ ਆਰਥਿਕ ਲੁੱਟ ਦੇ ਖਿਲਾਫ ਸੰਘਰਸ਼ ਕਰਨ ਲਈ ਅੱਗੇ ਆਉਣ। ਮੁਲਾਜਮ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਵਿੱਦਿਆ ਦੇਣਾ ਸਰਕਾਰਾਂ ਦਾ ਮੁਢਲਾ ਫਰਜ ਹੈ, ਜਿਸਨੂੰ ਹਾਸਿਲ ਕਰਕੇ ਨੌਜਵਾਨਾਂ ਨੂੰ ਰੋਲ ਅਦਾ ਕਰਨਾ ਹੈ ਪਰ ਸਮੇਂ ਦੀਆਂ ਸਰਕਾਰਾਂ ਮੁਨਾਫੇ ਵਾਲਾ ਧੰਦਾ ਬਣਾਉਣ ਦੇ ਰਾਹ ਤੁਰੀਆ ਹੋਈਆਂ ਹਨ। ਜਮਹੂਰੀ ਕਦਰਾ ਕੀਮਤਾਂ ਨੂੰ ਕੁਚਲ ਕਿ ਫਾਸੀਵਾਦੀ ਸੋਚ ਨੂੰ ਲਾਗੂ ਕੀਤਾ ਜਾ ਰਿਹਾ ਹੈ। ਦੇਸ਼ ਦੇ ਜਲ ਘਰਾਂ,ਸਕੂਲਾਂ, ਕਾਲਜਾਂ, ਜੰਗਲਾਂ, ਜਮੀਨਾਂ ਨੂੰ ਬਹੁ ਕੌਮੀ ਕੰਪਨੀਆਂ ਨੂੰ ਵੇਚਣਾ ਚਾਹੁੰਦੀਆਂ ਹਨ। ਦਲਿਤ ਔਰਤਾਂ, ਆਦਿ ਵਾਸੀਆਂ, ਠੇਕਾ ਮੁਲਾਜਮਾਂ ਦੇ ਹੱਕਾਂ ਦੀ ਅਵਾਜ ਨੂੰ ਕੁਚਲਨਾ ਦੂਸਰੇ ਅਜਾਦ ਸੋਚ ਰੱਖਣ ਵਾਲੇ ਵਿਦਿਆਰਥੀਆਂ, ਬੁਧੀਜੀਵੀਆਂ, ਲੇਖਕਾਂ ਨੂੰ ਦੇਸ਼ ਧ੍ਰੋਹ ਦੇ ਨਾਂਅ 'ਤੇ ਕੁਚਲਿਆਂ ਜਾ ਰਿਹਾ ਹੈ, ਜਿਸਨੂੰ ਇਨਸਾਫ ਪਸੰਦ ਲੋਕ ਤੇ ਜੱਥੇਬੰਦੀਆਂ ਕਦੇ ਮੁਆਫ ਨਹੀਂ ਕਰਨਗੀਆਂ। ਉਨਾਂ ਚੇਤਾਵਨੀ ਦਿੱਤੀ ਕਿ ਵਿਦਿਆਰਥੀਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਨਹੀਂ ਤਾਂ ਉਨਾਂ ਦੀ ਜੱਥੇਬੰਦੀ ਵਲੋਂ ਵੀ ਭਵਿੱਖ ਵਿੱਚ ਹੋਣ ਵਾਲੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲਾ ਵਿੱਤ ਸਕੱਤਰ ਸਤਪਾਲ ਸਿੰਘ, ਸਹਾਇਕ ਵਿੱਤ ਸਕੱਤਰ ਮਿੱਠਣ ਸਿੰਘ ਆਦਿ ਮੌਜੂਦ ਸਨ।

No comments: