BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਿਵਾਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਦਿਖਾਈ ਗਈ ਚਾਰ ਸ਼ਹਿਬਜ਼ਾਦੇ ਫਿਲਮ

ਸ਼ਿਵਾਲਿਕ ਸਕੂਲ ਵਿੱਚ ਚਾਰ ਸ਼ਹਿਬਜ਼ਾਦੇ ਫਿਲਮ ਦੇਖਦੇ ਹੋਏ ਸਕੂਲੀ ਵਿਦਿਆਰਥੀ
ਜਲਾਲਾਬਾਦ, 16 ਅਪ੍ਰੈਲ (ਬਬਲੂ ਨਾਗਪਾਲ)- ਸਥਾਨਕ ਬਾਹਮਣੀ ਵਾਲਾ ਰੋਡ 'ਤੇ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਸੰਬੰਧਿਤ ਫਿਲਮ ਚਾਰ ਸ਼ਹਿਬਜ਼ਾਦੇ ਦਿਖਾਈ ਗਈ। ਇਸ ਫਿਲਮ ਨੂੰ ਦੇਖਣ ਪ੍ਰਤੀ ਸਕੂਲੀ ਵਿਦਿਆਰਥੀਆਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵਿਦਿਆਰਥੀਆਂ ਨੇ ਇਸ ਫਿਲਮ ਨੂੰ ਦੇਖ ਕੇ ਕਈ ਚੰਗੇ ਗੁਣਾਂ ਦਾ ਧਾਰਨ ਆਪਣੇ ਅੰਦਰ ਕੀਤਾ। ਇਸ ਫਿਲਮ ਦੇ ਦੌਰਾਨ ਸਕੂਲ ਦੇ ਚੇਅਰਮੈਨ ਡਾ. ਤਿਲਕ ਰਾਜ ਕੁਮਾਰ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਪੁੱਜੇ। ਉਨਾਂ ਨੇ ਹਾਜਰ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਸ਼ਿਵਾਲਿਕ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਵਿਰਸੇ ਨਾਲ ਜੋੜਨ ਲਈ ਯਤਨ ਕਰਦਾ ਰਹਿੰਦਾ ਹੈ। ਉਨਾਂ ਕਿਹਾ ਕਿ ਇਸ ਤਹਿਤ ਅੱਜ ਸਕੂਲੀ ਵਿਦਿਆਰਥੀਆਂ ਨੂੰ ਦਸ਼ਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸ਼ਹਿਬਜ਼ਾਦੇ ਅਤੇ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ ਸੰਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੋਕੇ ਤੇ ਸਕੂਲ ਦੇ ਪ੍ਰਿੰਸੀਪਲ ਵਿਕਾਸ ਸ਼ਰਮਾ ਨੇ ਕਿਹਾ ਕਿ ਅੱਜ ਦੀ ਪੀੜੀ ਸੰਸਕਾਰਾਂ ਨੂੰ ਭੁਲਦੀ ਜਾ ਰਹੀ ਹੈ। ਇਸ ਨੂੰ ਦੁਬਾਰਾ ਲਿਆਉਣ ਲਈ ਅੱੱਜ ਸਮੇਂ ਦੀ ਲੋੜ ਹੈ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਫਿਲਮਾਂ ਦਿਖਾਇਆ ਜਾਣ ਤਾਂ ਕਿ ਉਨਾਂ ਨੂੰ ਇਨਾਂ ਫਿਲਮਾਂ ਤੋਂ ਪੇ੍ਰਰਨਾ ਮਿਲ ਸਕੇ। ਪ੍ਰਿੰਸੀਪਲ ਵਿਕਾਸ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਮਕਸਦ ਸਕੂਲੀ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਅਤੇ ਪੰਜਾਬੀ ਸੱਭਿਆਚਾਰ ਵਿੱਚ ਵੀ ਅੱਗੇ ਲਿਆਉਣਾ ਹੈ।

No comments: