BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਹਾਈ ਸਕੂਲ ਚੁਵਾੜਿਆਵਾਲੀ 'ਚ ਵਿਸ਼ਵ ਸਿਹਤ ਦਿਵਸ ਮਨਾਇਆ

ਜਲਾਲਾਬਾਦ 11 ਅਪ੍ਰੈਲ (ਬਬਲੂ ਨਾਗਪਾਲ)- ਸਰਕਾਰੀ ਹਾਈ ਸਕੂਲ ਚੁਵਾੜਿਆਵਾਲੀ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਸਵੇਰ ਦੀ ਸਭਾ 'ਚ ਮੈਡਮ ਸ਼ਾਲਿਨੀ ਜੋਸ਼ੀ ਨੇ ਸਿਹਤ ਸੁਰੱਖਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਵਿਦਿਆਰਥੀਆਂ ਨੂੰ ਜੰਕ ਫੂਡ, ਪੀਜ਼ਾ, ਬਰਗਰ ਆਦਿ ਦੇ ਨੁਕਸਾਨ ਬਾਰੇ ਦੱਸਿਆ। ਇਸ ਮੌਕੇ ਹਰਸ਼ ਛਾਬੜਾ ਨੇ ਬੱਚਿਆਂ ਨੂੰ ਨਾਖੁਨਾਂ ਦੀ ਸਫਾਈ ਵੱਲ ਧਿਆਨ ਦੇਣ ਲਈ ਕਿਹਾ ਤੇ ਆਖਿਆ ਨਾਖੁਨਾਂ ਦੀ ਸਫਾਈ ਨਾ ਹੋਵੇ ਤਾਂ ਕਈ ਬਿਮਾਰੀਆਂ ਜਨਮ ਲੈਂਦੀਆਂ ਹਨ। ਦਸਵੀਂ ਜਮਾਤ ਦੀ ਵਿਦਿਆਰਥਣ ਕੋਮਲ ਅਤੇ 8ਵੀਂ ਜਮਾਤ ਦੇ ਵਿਜੇ ਕੁਮਾਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

No comments: