BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅਕਾਲ ਅਕੈਡਮੀ ਥੇਹ ਕਲੰਦਰ 'ਚ ਦਸਤਾਰ ਮੁਕਾਬਲੇ

ਜਲਾਲਾਬਾਦ 15 ਅਪ੍ਰੈਲ(ਬਬਲੂ ਨਾਗਪਾਲ)- ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਦਸਤਾਰ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ 'ਚ 5ਵੀਂ ਤੋਂ 7 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਤਰਾਂ ਦੀਆਂ ਗੋਲ ਦਸਤਾਰਾਂ ਤੇ ਪੱਗਾਂ ਨੂੰ ਸਜਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਕਵੀਸ਼ਰੀ , ਕਵਿਤਾਵਾਂ ਵੀ ਗਾਇਨ ਕੀਤੀਆਂ। ਦਸਤਾਰ ਮੁਕਾਬਲੇ 'ਚ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਵੀ ਭੇਟ ਕੀਤੇ ਗਏ। ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ , ਖ਼ਾਲਸਾ ਸਾਜਨਾ ਦਿਵਸ ਤੇ ਦਸਤਾਰ ਦੀ ਮਹੱਤਤਾ ਬਾਰੇ ਦੱਸਿਆ।





No comments: