BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਕੂਲਾਂ 'ਚ ਕਿਤਾਬਾਂ ਨਾ ਮਿਲਣ ਕਰ ਕੇ ਸਿੱਖਿਆ 'ਤੇ ਬੁਰਾ ਅਸਰ ਪੈ ਰਿਹੈ

ਜਲਾਲਾਬਾਦ, 13 ਅਪ੍ਰੈਲ (ਬਬਲੂ ਨਾਗਪਾਲ)- ਇਸ ਸਰਹੱਦੀ ਖੇਤਰ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਪੁਸਤਕਾਂ ਨਾ ਮਿਲਣ ਕਰ ਕੇ ਸਿੱਖਿਆ 'ਤੇ ਬੁਰਾ ਅਸਰ ਪੈ ਰਿਹਾ ਹੈ। ਸਕੂਲਾਂ 'ਚ ਇਕ ਅਪ੍ਰੈਲ ਤੋ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ ਪਰ ਕਿਤਾਬਾਂ ਨਾ ਮਿਲਣ ਕਰ ਕੇ ਵਿਦਿਆਰਥੀਆਂ ਵੱਲੋਂ ਪੁਰਾਣੀਆਂ ਕਿਤਾਬਾਂ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਸ਼ੇਸ਼ ਸਕੱਤਰ ਵੱਲੋਂ ਸਕੂਲਾਂ ਨੂੰ ਲਿਖਤੀ ਜਾਰੀ ਕੀਤੀ ਗਈ ਸੂਚਨਾ 'ਚ ਦੱਸਿਆ ਗਿਆ ਹੈ ਕਿ ਇਸ ਵਾਰ ਜੂਨ ਜੁਲਾਈ 'ਚ ਸਕੂਲਾਂ ਨੂੰ ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਤੋਂ ਬਾਅਦ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪੁਰਾਣੀਆਂ ਕਿਤਾਬਾਂ ਦੇ ਕੇ ਪੜਾਈ ਕਰਵਾਈ ਜਾ ਰਹੀ ਹੈ। ਵਿਦਿਆਰਥੀਆਂ ਦੇ ਨਾਲ-ਨਾਲ ਮਾਪੇ ਵੀ ਇਸ ਗੱਲ ਨੂੰ ਲੈ ਕੇ ਕਾਫ਼ੀ ਪਰੇਸ਼ਾਨ ਹਨ ਜਾਣਕਾਰੀ ਅਨੁਸਾਰ ਸਰਵ ਸਿੱਖਿਆ ਅਭਿਆਨ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰੀ ਸਕੂਲਾਂ 'ਚ ਪਹਿਲੀ ਤੋਂ ਲੈ ਕੇ ਅੱਠਵੀਂ ਤੱਕ ਸਾਰੇ ਬੱਚਿਆਂ ਨੂੰ , ਨੌਵੀਂ ਤੇ ਦਸਵੀਂ ਕਲਾਸ ਦੇ ਐੱਸ ਸੀ ਵਰਗ ਦੇ ਬੱਚਿਆਂ ਨੂੰ ਤੇ 10+1 ਤੇ +2 ਦੇ ਵਿਦਿਆਰਥੀਆਂ ਨੂੰ ਕੰਪਿਊਟਰ ਦੀਆਂ ਪੁਸਤਕਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਅਧਿਆਪਕਾਂ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪਿਛਲੀ ਵਾਰ 15 ਮਾਰਚ ਤੱਕ ਸਰਕਾਰੀ ਸਕੂਲਾਂ 'ਚ ਇਹ ਪੁਸਤਕਾਂ ਪਹੁੰਚ ਗਈਆਂ ਸਨ ਜਦੋਂ ਕਿ ਇਸ ਵਾਰ ਜੂਨ-ਜੁਲਾਈ 'ਚ ਇਹ ਪੁਸਤਕਾਂ ਪ੍ਰਕਾਸ਼ਿਤ ਕੀਤੇ ਜਾਣ ਦੀਆਂ ਸੂਚਨਾਵਾਂ ਤੋਂ ਬਾਅਦ ਵਿਦਿਆਰਥੀ, ਮਾਪੇ ਤੇ ਅਧਿਆਪਕ ਕਾਫ਼ੀ ਨਿਰਾਸ਼ ਹਨ। ਇਸ ਸਬੰਧੀ ਜ਼ਿਲਾ ਸਿੱਖਿਆ ਅਧਿਕਾਰੀ ਫ਼ਾਜ਼ਿਲਕਾ ਪ੍ਰਗਟ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨਾਂ ਨਾਲ ਸੰਪਰਕ ਨਹੀਂ ਹੋ ਸਕਿਆ।

No comments: