BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਭਾਰਤੀ ਕਿਸਾਨ ਯੂਨੀਅਨ ਮਾਨ ਗਰੁੱਪ ਦੀ ਹੋਈ ਮੀਟਿੰਗ

ਜਲਾਲਾਬਾਦ, 3 ਅਪ੍ਰੈਲ (ਬਬਲੂ ਨਾਗਪਾਲ)- ਸਥਾਨਕ ਨਵੀਂ ਦਾਣਾ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਮਾਨ ਗਰੁੱਪ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਰਘੁਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਜਿਲਾ ਪ੍ਰਧਾਨ ਟਹਿਲਜੀਤ ਸਿੰਘ ਖੜੁੰਜ ਅਤੇ ਜਿਲਾ ਮੀਤ ਪ੍ਰਧਾਨ ਧਰਮ ਚੰਦ ਉਚੇਚੇ ਤੋਰ 'ਤੇ ਸ਼ਾਮਿਲ ਹੋਏ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਦਖਲ ਦੇ ਕੇ ਆੜਤੀਆਂ ਰਾਹੀ ਕਿਸਾਨਾਂ ਦੀਆਂ ਜ਼ਮੀਨਾਂ ਦੀ ਹੋ ਰਹੀ ਕੁਰਕੀ ਰੋਕਣ ਦੀ  ਮੰਗ ਕੀਤੀ। ਕਿਸਾਨਾਂ ਨੇ ਮੋਦੀ ਸਰਕਾਰ ਤੋਂ ਕਣਕ ਦੀ ਫਸਲ ਤੇ 100 ਰੁਪਏ ਕੁਇੰਟਲ ਬੋਨਸ ਦੇਣ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕਰਨ ਦੀ ਮੰਗ ਕੀਤੀ। ਇਸ ਮੌਕੇ ਗੋਪਾਲ ਚੰਦ ਇਕਾਈ ਮੀਤ ਪ੍ਰਧਾਨ, ਇਕਬਾਲ ਸਿੰਘ ਇਕਾਈ ਪ੍ਰਧਾਨ,ਗੁਰਮੁਖ ਸਿੰਘ ਪ੍ਰਧਾਨ, ਬਲਵੀਰ ਸਿੰਘ ਇਕਾਈ ਪ੍ਰਧਾਨ ਮੱਖਣ ਸਿੰਘ ਮੈਂਬਰ, ਛਿੰਦਰ ਸਿੰਘ, ਹਰਮੇਸ਼, ਸਗਨ ਸਿੰਘ ਜਿਲਾ ਸਕੱਤਰ, ਦਰਸ਼ਨ ਰਾਮ, ਬਲਵੀਰ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ ਬੁੱਧੋ ਕੇ, ਬਲਦੇਵ ਸਿੰਘ, ਰਾਜ ਸਿੰਘ, ਮੱਖਣ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।

No comments: