BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੁਰਦੁਆਰਾ ਬਾਬਾ ਨਾਮਦੇਵ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜਲਾਲਾਬਾਦ, 28 ਅਪ੍ਰੈਲ (ਬਬਲੂ ਨਾਗਪਾਲ)- ਗੁਰਦੁਆਰਾ ਬਾਬਾ ਨਾਮਦੇਵ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਪੰਜ ਬਾਣੀਆਂ ਦੇ ਨਿੱਤਨੇਮ ਕੀਤੇ ਗਏ ਉਪਰੰਤ ਭਾਈ ਸੰਤੋਖ ਸਿੰਘ, ਭਾਈ ਗੁਰਮੀਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਮਾਸਟਰ ਕੁਲਵੰਤ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਇਆ। ਇਸ ਮੌਕੇ ਮਾਸਟਰ ਮੋਹਨ ਸਿੰਘ, ਅਜੀਤ ਸਾਗਰ, ਸਤਪਾਲ, ਦਵਿੰਦਰ ਸਿੰਘ ਨੇ ਸੇਵਾ ਨਿਭਾਈ।

No comments: