BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮਾਮਲਾ-ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੀ ਕੀਤੀ ਜਾ ਰਹੀ ਲੁੱਟ ਦਾ

  • ਤਾਂ.. ਹੁਣ ਸੰਘਰਸ਼ ਦਾ ਰਾਹ ਅਪਣਾਉਣਗੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਬੱਚਿਆਂ ਦੇ ਮਾਪੇ
  • ਰੋਸ ਪ੍ਰਦਰਸ਼ਨ, ਚੱਕਾ ਜਾਮ ਦੇ ਨਾਲ ਨਾਲ ਭੁੱਖ ਹੜਤਾਲ ਕਰਨ ਦੀ ਦਿੱਤੀ ਚੇਤਾਵਨੀ
ਮੀਟਿੰਗ ਦੌਰਾਨ ਸੰਘਰਸ਼ ਸ਼ੁਰੂ ਕਰਨ ਦੀ ਚੇਤਾਵਨੀ ਦਿੰਦੇ ਹੋਏ ਸਟੂਡੈਂਟ ਪੇਰੈਂਟਸ ਐਸੋਸੀਏਸ਼ਨ ਦੇ ਆਗੂ ਅਤੇ ਮੈਂਬਰ।
ਜਲਾਲਾਬਾਦ, 8 ਅਪ੍ਰੈਲ (ਬਬਲੂ ਨਾਗਪਾਲ)-ਇਲਾਕੇ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਦੀ ਕੀਤੀ ਜਾ ਰਹੀ ਲੁੱਟ ਦਾ ਮਾਮਲਾ ਠੰਡਾ ਪੈਣ ਦਾ ਨਾਮ ਨਹੀਂ ਲੈ ਰਿਹਾ। ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਬੱਚਿਆਂ ਦੇ ਮਾਪਿਆਂ ਦਾ ਗੁੱਸਾ ਦਿਨ ਬ ਦਿਨ ਇੰਨਾਂ ਵੱਧ ਚੁੱਕਾ ਹੈ ਕਿ ਗੱਲ ਸੰਘਰਸ਼ ਦਾ ਰਾਹ ਅਪਣਾਉਣ ਤੱਕ ਪੁੱਜ ਗਈ ਹੈ ਅਤੇ ਬੱਚਿਆਂ ਦੇ ਮਾਪਿਆਂ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਸੰਘਰਸ਼ ਦਾ ਰਾਹ ਉਲੀਕਣ ਸੰਬੰਧੀ ਸਥਾਨਕ ਸਟੂਡੈਂਟਸ ਪੇਰੈਂਟਸ ਐਸੋਸੀਏਸ਼ਨ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇੱਕ ਵਿਸ਼ਾਲ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਆਪਣੇ ਆਪਣੈ ਵਿਚਾਰ ਪੇਸ਼ ਕੀਤੇ। ਮੀਟਿੰਗ ਵਿੱਚ ਇੱਕਤਰ ਹੋਏ ਬੱਚਿਆਂ ਦੇ ਮਾਪਿਆਂ ਨੇ ਸਥਾਨਕ ਐਸ.ਡੀ.ਐਮ ਪ੍ਰਤੀ ਮਾੜੇ ਰਵੱਈਏ ਸੰਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ।
ਮੀਟਿੰਗ ਵਿੱਚ ਹਾਜਰ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਸਟੂਡੈਂਟਸ ਪੇਰੈਂਟਸ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਥਾਨਕ ਇਲਾਕੇ ਪ੍ਰਾਈਵੇਟ ਸਕੂਲਾਂ ਵੱਲੋਂ ਮਚਾਈ ਜਾ ਰਹੀ ਲੁੱਟ ਦੇ ਮਸਲੇ ਸੰਬੰਧੀ ਸਥਾਨਕ ਐਸ.ਡੀ.ਐਮ ਜਲਾਲਾਬਾਦ ਵੱਲੋਂ ਪੂਰੀ ਤਰਾਂ ਪ੍ਰਾਈਵੇਟ ਸਕੂਲਾਂ ਦਾ ਪੱਖ ਪੂਰਿਆ ਜਾ ਰਿਹਾ ਹੈ, ਜੋ ਕਿ ਲੋਕਤੰਤਰ ਸਮਾਜ ਲਈ ਬਹੁਤ ਹੀ ਮੰਦਭਾਗੀ ਗੱਲ ਹੈ। ਉਨਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਜੋ ਭੂਮਿਕਾ ਐਸ.ਡੀ.ਐਮ ਜਲਾਲਾਬਾਦ ਵੱਲੋਂ ਨਿਭਾਈ ਜਾ ਰਹੀ ਹੈ। ਉਹ ਵੀ ਪੂਰੀ ਤਰਾਂ ਪ੍ਰਾਈਵੇਟ ਸਕੂਲਾਂ ਦੇ ਹੱਕ ਵਿੱਚ ਹੈ। ਜਿਸਨੂੰ ਬੱਚਿਆਂ ਦੇ ਮਾਪੇ ਬਿਲਕੁਲ ਵੀ ਸਹਿਣ ਨਹੀਂ ਕਰਨਗੇ। ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਜੇਕਰ ਸਥਾਨਕ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਸੰਬੰਧੀ ਕੋਈ ਸਹੀ ਫੈਸਲਾ ਲਿਆ ਹੁੰਦਾ ਤਾਂ ਬੱਚਿਆਂ ਦਾ ਮਾਪਿਆਂ ਨੂੰ ਸੰਘਰਸ਼ ਦਾ ਰਾਹ ਨਾ ਅਪਣਾਉਣਾ ਪੈਂਦਾ। ਇਸ ਮੀਟਿੰਗ ਦੇ ਦੌਰਾਨ ਪੇਰੈਂਟਸ ਸਟੂਡੈਂਟਸ ਐਸੋਸੀਏਸ਼ਨ ਦੇ ਆਗੂਆਂ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਹੁਣ ਬੱਚਿਆਂ ਦੇ ਮਾਪੇ ਸੰਘਰਸ਼ ਦਾ ਰਾਹ ਅਪਣਾ ਕੇ ਹੀ ਆਪਣੇ ਮਸਲੇ ਦਾ ਹੱਲ ਕਰਵਾਉਣਗੇ। ਉਨਾਂ ਦੱਸਿਆ ਕਿ ਬੱਚਿਆਂ ਦੇ ਮਾਪਿਆਂ ਵੱਲੋਂ ਸੰਘਰਸ਼ ਦੀ ਸ਼ੁਰੂਆਤ ਮੰਗਲਵਾਰ ਨੂੰ ਕੀਤੀ ਜਾਵੇਗੀ। ਮਾਪਿਆਂ ਵੱਲੋਂ ਸੰਘਰਸ਼ ਦੇ ਦੌਰਾਨ ਪ੍ਰਾਈਵੇਟ ਸਕੂਲਾਂ ਦੇ ਖਿਲਾਫ ਸੜਕਾਂ 'ਤੇ ਉਤਰਦੇ ਹੋਏ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਲੋੜ ਪੈਣ 'ਤੇ ਅਣਮਿੱਥੇ ਸਮੇਂ ਦੇ ਲਈ ਭੁੱਖ ਹੜਤਾਲ ਅਤੇ ਚੱਕਾ ਜਾਮ ਵਰਗੇ ਪ੍ਰਦਰਸ਼ਨ ਵੀ ਕੀਤੇ ਜਾਣਗੇ। ਇਸ ਮੋਕੇ 'ਤੇ ਉਨਾਂ ਨੇ ਸਥਾਨਕ ਐਸ.ਡੀ.ਐਮ ਨੂੰ ਅਪੀਲ ਕੀਤੀ ਹੈ ਕਿ ਉਹ ਪੱਖਪਾਤ ਦੀ ਨੀਤੀ ਨੂੰ ਛੱਡ ਕੇ ਮਿਲੀ ਜਿੰਮੇਵਾਰੀ ਨੂੰ ਸਹੀ ਢੰਗ ਦੇ ਨਾਲ ਨਿਭਾਉਣ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਸੰਘਰਸ਼ ਵਿੱਚ ਉਹ ਸਟੂਡੈਂਟ ਪੇਰੈਂਟਸ ਯੂਨੀਅਨ ਨਾਲ ਗੱਲਬਾਤ ਕਰਨ ਦਾ ਅਧਿਕਾਰੀ ਵੀ ਗੁਆ ਦੇਣਗੇ। ਇਸ ਮੋਕੇ ਤੇ ਐਡ. ਪਰਮਜੀਤ ਸਿੰਘ ਢਾਬਾਂ, ਐਡ. ਸਤਪਾਲ ਕੰਬੋਜ, ਐਡ. ਕੁਲਵਿੰਦਰ ਸਿੰਘ, ਗੁਰਜੀਤ ਸਿੰਘ ਔਲਖ, ਗੁਰਵਿੰਦਰ ਸਿੰਘ ਮੰਨੇਵਾਲਾ, ਗੁਰਮਿੰਦਰ ਸਿੰਘ ਦਰਗਨ, ਜਸਵਿੰਦਰ ਸਿੰਘ ਧਮੀਜਾ, ਬਗੀਚਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਹਾਜਰ ਸਨ।

No comments: