BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਮੀਟਿੰਗ ਕਰਦੇ ਯੂਨੀਅਨ ਆਗੂ।
ਜਲਾਲਾਬਾਦ , 10 ਅਪ੍ਰੈਲ (ਬਬਲੂ ਨਾਗਪਾਲ) : 5178 ਮਾਸਟਰ ਕਾਡਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ ਜਿਸ ਵਿੱਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਯੂਨੀਅਨ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਜਿਲਾ ਪ੍ਰਧਾਨ ਬੇਅੰਤ ਸਿੰਘ ਘੋਗਾ ਅਤੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ 5178 ਅਧਿਆਪਕ ਬੀਤੇ ਢਾਈ ਸਾਲ ਤੋਂ 6000 ਰੁਪਏ ਦੀ ਨਿਗੂਣੀ ਜਿਹੀ ਤਨਖਾਹ ਤੇ ਸੇਵਾਵਾਂ ਦੇ ਰਹੇ ਹਨ। ਮਾਨਯੋਗ ਸੁਪਰੀਮ ਕੋਰਟ ਨੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਦਿੱਤਾ ਹੈ ਪਰ ਪੰਜਾਬ ਸਰਕਾਰ ਇਸ ਫੈਸਲੇ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਉਹਨਾਂ ਨੇ ਜੋਰਦਾਰ ਸ਼ਬਦਾਂ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਮੈਨੀਫੈਸਟੋ ਅਨੁਸਾਰ ਆਪਣਾ ਵਾਅਦਾ ਪੂਰਾ ਕਰੇ ਅਤੇ 5178 ਅਧਿਆਪਕਾਂ ਨੂੰ ਰੈਗੁਲਰ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰੇ ਕਿਉਂਕਿ ਇਹ ਅਧਿਆਪਕ ਰੈਗੂਲਰ ਹੋਣ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਉਹਨਾਂ ਨੇ ਸਰਕਾਰ ਨੂੰ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੈਡਮ ਸੋਨੀਆ, ਮੈਡਮ ਨੇਹਾ, ਮੈਡਮ ਸਵਿਤਾ, ਹਰਜੀਤ ਸਿੰਘ, ਪਰਮਜੀਤ ਕਾਠਗੜ, ਪਰਮਜੀਤ ਹੌਜਖਾਸ, ਸੁਰਜੀਤ ਸਿੰਘ, ਮਨੀਸ਼ ਕਾਲੜਾ ਆਦਿ ਹਾਜ਼ਰ ਸਨ।

No comments: