BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਹੱਦੀ ਖੇਤਰ ਦੇ ਕਿਸਾਨ ਐਨ. ਜੀ .ਟੀ. ਦੀਆਂ ਹਦਾਇਤਾਂ ਦੀ ਕਰ ਰਹੇ ਨੇ ਪਾਲਣਾ

ਜਲਾਲਾਬਾਦ ,  29 ਅਪ੍ਰੈਲ (ਬਬਲੂ ਨਾਗਪਾਲ): ਇਸ ਖੇਤਰ 'ਚ ਕਿਸਾਨ ਐਨ ਜੀ ਟੀ (ਨੈਸ਼ਨਲ ਗਰੀਨ ਟ੍ਰਿਬਿਊਨਲ) ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਇਸ ਵਾਰ ਕਣਕ ਦੇ ਨਾੜ ਨੂੰ ਅੱਗ ਲਗਾਏ ਬਗੈਰ ਖੇਤਾਂ ਦੀ ਵਹਾਈ ਕਰਨ ਨੂੰ ਤਰਜ਼ੀਹ ਦੇ ਰਹੇ ਹਨ। ਪੰਜਾਬ ਸਰਕਾਰ ਦੀ ਅਗਵਾਈ ਹੇਠ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਸਾਂਝੇ ਉਪਰਾਲੇ ਸੱਦਕਾ ਐਨ ਜੀ ਟੀ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਖੇਤਾਂ 'ਚ ਕਣਕ ਦੇ ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਚਲਾਈ ਗਈ ਮੁਹਿੰਮ ਦੇ ਹਾਂ ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਇਸ ਵਾਰ ਕਣਕ ਦੇ ਨਾੜ ਨੂੰ ਕਿਧਰੇ ਵੀ ਅੱਗ ਲੱਗੀ ਦਿਖਾਈ ਨਹੀ ਦਿੱਤੀ ਕਿਸਾਨਾਂ ਵਿਚ ਇਹ ਚੇਤਨਤਾ ਨਵੀਂ ਸਰਕਾਰ ਦੀਆਂ ਅਪੀਲਾਂ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਤੇ ਜੁਰਮਾਨੇ ਲਗਾਉਣ ਦੇ ਡਰਾਵਿਆਂ ਨੇ ਪੈਦਾ ਕੀਤੀ ਹੈ।

No comments: