BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਿਵਲ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ

ਜਲਾਲਾਬਾਦ 11 ਅਪ੍ਰੈਲ (ਬਬਲੂ ਨਾਗਪਾਲ)- ਸਥਾਨਕ ਸਿਵਲ ਹਸਪਤਾਲ ਵਿਖੇ ਵਾਹਨਾਂ ਦੇ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੇ ਤਹਿਤ ਅੱਜ ਚੱਕ ਖਿਓ ਵਾਲਾ ਵਾਸੀ ਗੁਰਚਰਨ ਸਿੰਘ ਪੁੱਤਰ ਨਰਾਇਣ ਸਿੰਘ ਦਾ ਮੋਟਰ ਸਾਈਕਲ ਸਿਵਲ ਹਸਪਤਾਲ ਵਿਖੇ ਚੋਰੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਅੱਜ ਕਰੀਬ 12 ਵਜੇ ਆਪਣੇ ਪਲੈਟੀਨਾ ਮੋਟਰ ਸਾਈਕਲ ਨੰਬਰ ਪੀ.ਬੀ. 22 ਜੀ. 1866 'ਤੇ ਸਿਵਲ ਹਸਪਤਾਲ ਵਿਖੇ ਦਵਾਈ ਲੈਣ ਆਇਆ ਸੀ, ਉਹ ਮੋਟਰ ਸਾਈਕਲ ਖੜਾ ਕਰ ਕੇ ਦਵਾਈ ਲੈਣ ਲਈ ਅੰਦਰ ਚਲਾ ਗਿਆ। ਕਰੀਬ ਅੱਧੇ ਘੰਟੇ ਬਾਅਦ ਜਦੋਂ ਬਾਹਰ ਆਇਆ ਤਾਂ ਉਸ ਦਾ ਮੋਟਰ ਸਾਈਕਲ ਗ਼ਾਇਬ ਸੀ। ਉਸ ਨੇ ਦੱਸਿਆ ਕਿ ਕਾਫ਼ੀ ਦੇਰ ਤੱਕ ਪੁੱਛਗਿੱਛ ਤੋਂ ਬਾਅਦ ਵੀ ਮੋਟਰ ਸਾਈਕਲ ਦਾ ਕੋਈ ਪਤਾ ਨਹੀਂ ਚੱਲਿਆ। ਜਿਸ ਦੀ ਸੂਚਨਾ ਉਸ ਨੇ ਪੁਲਿਸ ਨੂੰ ਦੇ ਦਿੱਤੀ ਹੈ।

No comments: