BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਆਰਥਿਕ ਹਲਾਤਾਂ ਤੋਂ ਦੁਖੀ ਨੌਜਵਾਨ ਵੱਲੋਂ ਖ਼ੁਦਕੁਸ਼ੀ

ਜਲਾਲਾਬਾਦ 11 ਅਪ੍ਰੈਲ (ਬਬਲੂ ਨਾਗਪਾਲ)- ਆਰਥਿਕ ਹਲਾਤਾਂ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਾਣਕਾਰੀ ਅਨੁਸਾਰ ਵਿਜੇ ਕੁਮਾਰ(24) ਪੁੱਤਰ ਸੁਭਾਸ਼ ਚੰਦਰ ਵਾਸੀ ਕਰਨੀ ਖੇੜਾ ਜੋ ਕਿ ਆਪਣੇ ਪਰਿਵਾਰ ਦੀ ਸਥਿਤੀ ਤੋਂ ਪਰੇਸ਼ਾਨ ਰਹਿੰਦਾ ਸੀ ਤੇ ਉਸ ਨੇ ਅੱਜ ਆਪਣੇ ਹੀ ਘਰ 'ਚ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ ਮਿਹਨਤ ਮਜ਼ਦੂਰੀ ਕਰਦਾ ਸੀ ਤੇ ਉਸ ਦੀ ਮਾਤਾ ਲੋਕਾਂ ਦੇ ਘਰਾਂ 'ਚ ਕੰਮ ਕਰਦੀ ਸੀ। ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਦੇ ਏ.ਐਸ.ਆਈ. ਬਲਵੀਰ ਚੰਦ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਹੈ ਤੇ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸਾਪ ਦਿੱਤੀ ਗਈ। ਏ.ਐਸ.ਆਈ. ਬਲਵੀਰ ਚੰਦ ਨੇ ਦੱਸਿਆ ਕਿ ਅੱਜ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਰਨੀ ਖੇੜਾ ਵਿਖੇ ਇਕ ਵਿਅਕਤੀ ਨੇ ਫਾਹਾ ਲੈ ਲਿਆ ਹੈ। ਜਿਸ ਤੋਂ ਬਾਅਦ ਉਨਾਂ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲਿਆ। ਉਨਾਂ ਕਿਹਾ ਕਿ ਮ੍ਰਿਤਕ ਨੇ ਆਪਣੇ ਘਰ ਦੀ ਮਾੜੀ ਆਰਥਿਕ ਹਾਲਤ ਨੂੰ ਦਰਸਾਉਂਦਾ ਇਕ ਖ਼ੁਦਕੁਸ਼ੀ ਪੱਤਰ ਲਿਖਿਆ ਹੈ, ਜਿਸ 'ਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਖੁਦ ਨੂੰ ਦੱਸਿਆ ਹੈ।

No comments: