BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤੇਜ਼ ਹਵਾਵਾਂ ਚੱਲਣ ਤੇ ਤੇਜ਼ ਮੀਂਹ ਪੈਣ ਕਰਕੇ ਕਿਸਾਨਾਂ ਦੇ ਮੱਥੇ 'ਤੇ ਦਿਖਾਈ ਦਿੱਤੀਆਂ ਚਿੰਤਾ ਦੀਆਂ ਲਕੀਰਾਂ

ਵਾਢੀ ਲਈ ਪੱਕ ਕੇ ਤਿਆਰ ਖੜੀ ਕਣਕ ਦੀ ਫਸਲ ਲਈ ਨੁਕਸਾਨਵੰਦ ਨੇ ਹਵਾਵਾਂ ਤੇ ਮੀਂਹ
ਜਲਾਲਾਬਾਦ, 4 ਅਪੈ੍ਰਲ (ਬਬਲੂ ਨਾਗਪਾਲ)-
ਬੀਤੇਂ ਕੱਲ ਨੂੰ ਮੌਸਮ ਵਿਭਾਗ ਵੱਲੋਂ ਮੰਗਲਵਾਰ ਅਤੇ ਬੁੱਧਵਾਰ ਨੂੰ ਮੌਸਮ ਖਰਾਬ ਰਹਿਣ ਦੀ ਦਿੱਤੀ ਗਈ ਸੂਚਨਾ ਅੱਜ ਸਵੇਰੇ ਸੱਚ ਸਾਬਿਤ ਹੋਈ। ਮੌਸਮ ਵਿਭਾਗ ਵੱਲੋਂ ਬੀਤੇਂ ਕੱਲ ਨੂੰ ਇਹ ਦਾਅਵਾ ਕੀਤਾ ਗਿਆ ਸੀ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਪੰਜਾਬ, ਹਰਿਆਣਾ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਬੀਤੇਂ ਇੱਕ ਹਫ਼ਤੇ ਦੌਰਾਨ ਉਤਰੀ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਤਿੱਖੀ ਗਰਮੀ ਪਈ ਹੈ। ਜਿਸ ਕਾਰਨ ਮੰਗਲਵਾਰ ਨੂੰ ਕਈ ਥਾਵਾਂ 'ਤੇ ਤੇਜ਼ ਹਨੇਰੀਆਂ ਅਤੇ ਝੱਖੜ ਝੁਲਣਗੇ ਅਤੇ ਨਾਲ ਹੀ ਕਈ ਥਾਵਾਂ 'ਤੇ ਮੀਂਹ ਵੀ ਪਵੇਗਾ। ਮੌਸਮ ਵਿਭਾਗ ਮੁਤਾਬਕ ਦਿਨ ਬੁੱਧਵਾਰ ਨੂੰ ਵੀ ਮੌਸਮ ਖਰਾਬ ਰਹੇਗਾ। ਅੱਜ ਸਵੇਰ ਤੋਂ ਹੀ ਜਲਾਲਾਬਾਦ ਇਲਾਕੇ ਤੋਂ ਇਲਾਵਾ ਆਸ ਪਾਸ ਦੇ ਇਲਾਕੇ ਅੰਦਰ ਸੰਘਣੇ ਕਾਲੇ ਬੱਦਲ ਛਾਏ ਰਹੇ ਅਤੇ ਦੁਪਹਿਰ ਦੇ ਕਰੀਬ 12 ਵਜੇ ਤੇਜ਼ ਹਵਾਵਾਂ ਚੱਲਣ ਦੇ ਨਾਲ ਨਾਲ ਤੇਜ਼ ਮੀਂਹ ਪੈਣਾ ਸ਼ੁਰੂ ਹੋ ਗਿਆ। ਇਨਾਂ ਤੇਜ਼ ਹਵਾਵਾਂ ਚੱਲਣ ਅਤੇ ਤੇਜ਼ ਮੀਂਹ ਦੇ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਦਿਖਾਈ ਦਿੱਤੀਆਂ। ਕਿਉਂਕਿ ਕਿਸਾਨਾਂ ਵੱਲੋਂ ਦਿਨ ਰਾਤ ਇੱਕ ਕਰਕੇ ਪੁੱਤਾਂ ਵਾਂਗੂੰ ਪਾਲੀ ਕਣਕ ਦੀ ਫਸਲ ਹੁਣ ਜਦੋਂ ਪੱਕ ਕੇ ਤਿਆਰ ਬਰ ਤਿਆਰ ਖੜੀ ਸੀ ਤਾਂ ਇਨਾਂ ਤੇਜ਼ ਹਵਾਵਾਂ ਅਤੇ ਤੇਜ਼ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਂ ਵਿੱਚ ਵਾਧਾ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਕੀਤੇ ਗਏ ਦਾਅਵੇ ਅਨੁਸਾਰ ਜੇਕਰ ਦਿਨ ਬੁੱਧਵਾਰ ਨੂੰ ਵੀ ਤੇਜ਼ ਹਵਾਵਾਂ ਜਾਂ ਫਿਰ ਮੀਂਹ ਪੈਂਦਾ ਹੈ ਤਾਂ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ। ਅੱਜ ਦੁਪਹਿਰ 12 ਵਜੇ ਦੇ ਕਰੀਬ ਜਿਵੇਂ ਹੀ ਤੇਜ਼ ਹਵਾਵਾਂ ਤੇ ਮੀਂਹ ਸ਼ੁਰੂ ਹੋਇਆ ਤਾਂ ਕਿਸਾਨ ਉਸ ਪ੍ਰਮਾਤਮਾ ਦੇ ਅੱਗੇ ਇਹ ਅਰਦਾਸ ਕਰਦੇ ਨਜ਼ਰ ਆਏ।
ਕੀ ਕਹਿਣਾ ਹੈ ਕਿਸਾਨ ਅਸ਼ੋਕ ਕੁਮਾਰ ਭੰਡਾਰੀ ਦਾ
ਇਸ ਸੰਬੰਧੀ ਕਿਸਾਨ ਅਸ਼ੋਕ ਕੁਮਾਰ ਭੰਡਾਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪੁੱਤਾਂ ਵਾਂਗੂੰ ਪਾਲੀ ਗਈ ਕਣਕ ਦੀ ਫਸਲ ਦਾ ਮੁੱਲ ਕਿਸਾਨਾਂ ਨੂੰ ਮਿਲਣ ਲਈ ਤਿਆਰ ਸੀ ਕਿ ਅੱਜ ਸਵੇਰੇ ਇਲਾਕੇ ਵਿੱਚ ਆਏ ਮੀਂਹ ਤੇ ਚੱਲੀਆਂ ਹਵਾਵਾਂ ਦੇ ਕਾਰਨ ਕਣਕ ਦੀ ਫਸਲ ਦੀ ਵਾਢੀ ਹੋਰ ਲੇਟ ਹੋ ਗਈ ਹੈ। ਉਨਾਂ ਨੇ ਦੱਸਿਆ ਕਿ ਕਣਕ ਦੀ ਫਸਲ ਜੋ ਕਿ ਪੱਕ ਕੇ ਖੇਤਾਂ ਵਿੱਚ ਤਿਆਰ ਖੜੀ ਸੀ ਅਤੇ ਕਿਸਾਨ ਵਾਢੀ ਲਈ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸਨ, ਕਿਸਾਨਾਂ ਨੂੰ ਹੁਣ ਕਣਕ ਦੀ ਵਾਢੀ ਲਈ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪਵੇਗਾ। ਕਿਸਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਜੇਕਰ ਇਲਾਕੇ ਅੰਦਰ ਹਨੇਰ ਜਾਂ ਫਿਰ ਝੱਖੜ ਝੂਲਦੇ ਹਨ ਤਾਂ ਇਸ ਨਾਲ ਕਣਕ ਦੀ ਫਸਲ ਧਰਤੀ 'ਤੇ ਵਿੱਛ ਜਾਵੇਗੀ ਅਤੇ ਕਿਸਾਨਾਂ ਨੂੰ ਵਾਢੀ ਕਰਨ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਣਕ ਦਾ ਝਾੜ ਵੀ ਘੱਟ ਹੋ ਜਾਵੇਗਾ।

No comments: