BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦੋ ਦਿਨਾਂ ਸਮਾਗਮ ਕਰਵਾਇਆ

ਜਲਾਲਾਬਾਦ , 17 ਅਪ੍ਰੈਲ(ਬਬਲੂ ਨਾਗਪਾਲ)- ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਨਿਗਰਾਨ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦੋ ਦਿਨਾਂ ਗੁਰਮਤਿ ਚੇਤਨਾ ਸਮਾਗਮ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਵਿਖੇ ਕਰਵਾਇਆ ਗਿਆ ਜਿਸ ਵਿਚ ਬਾਬਾ ਅਵਤਾਰ ਸਿੰਘ ਸਾਧਾਂ ਵਾਲੇ, ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਭਾਈ ਗੁਰਸੇਵਕ ਸਿੰਘ ਵੱਲੋਂ ਗੁਰੂ ਕੀ ਇਲਾਹੀ ਬਾਣੀ ਦੇ ਕਥਾ, ਕੀਰਤਨ ਕੀਤੇ ਗਏ ਅਤੇ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸੇ ਦੀ ਕੀਤੀ ਗਈ ਸਾਜਨਾ ਬਾਰੇ ਬਾਬਾ ਅਵਤਾਰ ਸਿੰਘ ਸਾਧਾਂ ਵਾਲਿਆਂ ਵੱਲੋਂ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਵਿਚ ਸਮੂਹ ਨਿਗਰਾਨ ਕਮੇਟੀ ਡੇਰਾ ਜੰਡਵਾਲਾ ਭੀਮੇਸ਼ਾਹ ਵੱਲੋਂ ਪੂਰਨ ਸਹਿਯੋਗ ਦਿੰਦਿਆਂ ਸੇਵਾ ਨਿਭਾਈ ਗਈ।

No comments: