BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਪੁਲਿਸ ਵੱਲੋਂ ਲੋਕਾਂ ਨਾਲ ਤਾਲਮੇਲ ਮੀਟਿੰਗ

ਨਸ਼ਾ ਨੂੰ ਰੋਕਣ ਤੇ ਨਾੜ ਨੂੰ ਸੜਨ ਤੋਂ ਬਚਾਉਣ ਲਈ ਕਿਹਾ
ਪਿੰਡ ਦੇ ਲੋਕਾਂ ਦਾ ਇੱਕਠ ਤੇ ਡੀ.ਐਸ.ਪੀ. ਜਾਨਕਾਰੀ ਦਿੰਦੇ ਦਾ ਦ੍ਰਿਸ਼।
ਜਲਾਲਾਬਾਦ, 2 ਮਈ (ਬਬਲੂ ਨਾਗਪਾਲ):ਪੁਲਿਸ ਵੱਲੋਂ ਲੋਕਾਂ ਨਾਲ਼ ਤਾਲਮੇਲ ਰੱਖਣ ਦੇ ਮਕਸਦ ਨਾਲ਼ ਨਜ਼ਦੀਕੀ ਪਿੰਡਾਂ ਘੁਬਾਇਆ, ਚੱਕ ਟਾਹਲੀਵਾਲਾ, ਚੱਕ ਬਜੀਦਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਜਾਣਕਾਰੀ ਅਨੁਸਾਰ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ੇ ਜਿਹੀ ਭੈੜੀ ਲਾਹਨਤ ਤੋਂ ਨੌਜਵਾਨਾਂ ਨੂੰ ਬਚਾਉਣ ਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਲਈ ਨਜ਼ਦੀਕੀ ਪਿੰਡਾਂ ਘੁਬਾਇਆ, ਚੱਕ ਟਾਹਲੀਵਾਲਾ, ਚੱਕ ਬਜੀਦਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਡੀ.ਐਸ.ਪੀ. ਜਲਾਲਾਬਾਦ ਅਸ਼ੋਕ ਕੁਮਾਰ ਸ਼ਰਮਾ, ਐਸ.ਐਚ.ਓ. ਸਦਰ ਜਲਾਲਾਬਾਦ ਪਹੁੰਚੇ ਤੇ ਉਨਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਲਾਮਬੰਦ ਕੀਤਾ ਤੇ ਨਾਲ ਹੀ ਕਣਕ ਦੇ ਨਾੜ ਨੂੰ ਕਿਸਾਨਾਂ ਨੂੰ ਅੱਗ ਦੇ ਹਵਾਲੇ ਨਾ ਕਰਨ ਲਈ ਕਿਹਾ। ਲੋਕਾਂ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਸ਼ਰਮਾ ਨੇ ਕਿਹਾ ਕਿ ਨਸ਼ਾ ਨੌਜਵਾਨਾਂ ਲਈ ਇਕ ਲਾਹਨਤ ਹੈ ਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ 'ਤੇ ਕਾਬੂ ਨਹੀਂ ਪਾਇਆ ਜਾ ਸਕਦਾ। ਉਨਾਂ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਸਾੜਨ ਨਾਲ਼ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਜਿਸ ਕਾਰਨ ਨਾੜ ਨੂੰ ਅੱਗ ਲਗਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ 'ਤੇ ਚੌਕੀ ਇੰਚਾਰਜ ਘੁਬਾਇਆ ਭਜਨ ਸਿੰਘ ਸਮੇਤ ਪੁਲਿਸ ਪਾਰਟੀ ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ।

No comments: