BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗੰਨਾ ਯੂਨੀਅਨ ਨੇ ਕੀਤੀ ਮੀਟਿੰਗ

ਮੀਟਿੰਗ ਕਰਦੇ ਹੋਏ ਯੂਨੀਅਨ ਦੇ ਆਗੂ।
ਜਲਾਲਾਬਾਦ, 1 ਮਈ(ਬਬਲੂ ਨਾਗਪਾਲ):  ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਗੰਨਾ ਯੂਨੀਅਨ ਜਲਾਲਾਬਾਦ ਵੱਲੋਂ ਪ੍ਰਧਾਨ ਕਸ਼ਮੀਰ ਸਿੰਘ ਦੀ ਪ੍ਰਧਾਨਗੀ 'ਚ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੇ ਦੌਰਾਨ ਹੋਰਨਾਂ ਤੋਂ ਇਲਾਵਾ ਉਪ ਪ੍ਰਧਾਨ ਅਜੀਤ ਸਿੰਘ, ਕੈਸ਼ੀਅਰ ਵਿਪਨ ਸਿੰਘ, ਸੈਕਟਰੀ ਜੋਗਿੰਦਰ ਸਿੰਘ, ਕਰਨੈਲ ਸਿੰਘ, ਸਲਾਹਕਾਰ, ਬਲਵਿੰਦਰ ਸਿੰਘ, ਬਿੰਦਰ ਸਿੰਘ, ਬੱਬੂ, ਜਗਦੀਸ਼ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਹੋਏ। ਜਲਾਲਾਬਾਦ ਸ਼ਹਿਰ ਅਤੇ ਇਲਾਕੇ ਵਿਚ ਗੰਨੇ ਦੀ ਕਾਸ਼ਤ ਕਰਨ ਵਾਲਿਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਕੀਤਾ ਗਿਆ ਉੱਥੇ ਹੀ ਇਸ ਦੇ ਨਾਲ ਵਰਕਰਾਂ ਦੇ ਬਣਾਏ ਗਏ ਕਾਰਡ ਵੀ ਵੰਡੇ ਗਏ। ਇਸ ਦੌਰਾਨ ਪ੍ਰਧਾਨ ਕਸ਼ਮੀਰ ਸਿੰਘ ਨੇ ਕਿਹਾ ਕਿ ਗੰਨਾ ਜੋਸ਼ ਦਾ ਕੰਮ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਦਾ ਹੱਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਚੱਲਣ ਤਾਂ ਜੋ ਭਵਿੱਖ 'ਚ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਨਾ ਆਵੇ।

No comments: