BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕੈਪਟਨ ਸਰਕਾਰ ਜਨਤਾ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰੇਗੀ

ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਸ਼ਹਿਰੀ ਅਤੇ ਦੇਹਾਤੀ ਮੰਡਲ ਪ੍ਰਧਾਨਾਂ ਵਲੋਂ ਕੀਤਾ ਜਾਵੇਗਾ-ਅਨੀਸ਼ ਸਿਡਾਨਾ
ਮੀਟਿੰਗ ਦੌਰਾਨ ਚੇਅਰਮੈਨ ਅਨੀਸ਼ ਸਿਡਾਨਾ, ਰਾਜ ਬਖਸ਼ ਕੰਬੋਜ, ਦਰਸ਼ਨ ਲਾਲ ਵਾਟਸ ਅਤੇ ਹੋਰ।
ਜਲਾਲਾਬਾਦ, 2 ਮਈ (ਬਬਲੂ ਨਾਗਪਾਲ): ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਾਲੀ ਕਾਂਗਰਸ ਸਰਕਾਰ ਜਨਤਾ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰੇਗੀ ਅਤੇ ਕੈਪਟਨ ਸਰਕਾਰ ਨੇ ਆਪਣੇ ਕੁੱਝ ਸਮੇਂ ਦੇ ਕਾਰਜਕਾਲ ਵਿੱਚ ਆਮ ਜਨਤਾ ਅਤੇ ਕਿਸਾਨਾਂ ਨੂੰ ਕਾਫੀ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਹ ਵਿਚਾਰ ਕਾਂਗਰਸ ਬੁੱਧੀਜੀਵੀ ਸੈਲ ਦੇ ਸੂਬਾ ਚੇਅਰਮੈਨ ਅਨੀਸ਼ ਸਿਡਾਨਾ ਨੇ ਅੱਜ ਕਾਂਗਰਸ ਪਾਰਟੀ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨਾਂ ਨਾਲ ਕਾਂਗਰਸ ਕਮੇਟੀ ਦੇ ਦੇਹਾਤ ਮੰਡਲ ਦੇ ਪ੍ਰਧਾਨ ਰਾਜ ਬਖਸ਼ ਕੰਬੋਜ, ਦੇਹਾਤ ਮੰਡਲ ਦੇ ਪ੍ਰਧਾਨ ਦਰਸ਼ਨ ਲਾਲ ਵਾਟਸ, ਜਿਲਾ ਚੇਅਰਮੈਨ ਬੁੱਧੀਜੀਵੀ ਸੈਲ ਧਰਮ ਸਿੰਘ ਸਿੱਧੂ, ਬਲਾਕ ਪ੍ਰਧਾਨ ਨਰਿੰਦਰ ਸਿੰਘ ਨਨੂੰ ਕੁੱਕੜ, ਸ਼ਾਮ ਸੁੰਦਰ ਮੈਣੀ, ਵਿੱਕੀ ਧਵਨ, ਜਗਦੀਸ਼ ਥਿੰਦ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
ਅਨੀਸ਼ ਸਿਡਾਨਾ ਨੇ ਕਿਹਾ ਕਿ ਜਲਾਲਾਬਾਦ ਹਲਕੇ ਦੇ ਆਮ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਡਰਨ ਦੀ ਲੋੜ ਨਹੀਂ ਹੈ ਕਿ ਉਨਾਂ ਦੀਆਂ ਸਮੱਸਿਆਵਾਂ ਕੌਣ ਸੁਣੇਗਾ। ਉਨਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੇ ਨਿਰਦੇਸ਼ਾਂ ਹੇਠ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਬਲਾਕ ਦੇਹਾਤ ਮੰਡਲ ਪ੍ਰਧਾਨ ਰਾਜ ਬਖਸ਼ ਕੰਬੋਜ ਅਤੇ ਸ਼ਹਿਰੀ ਪ੍ਰਧਾਨ ਦਰਸ਼ਨ ਲਾਲ ਵਾਟਸ ਜਨਤਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਿਆਰ ਬੈਠੇ ਹਨ। ਉਨਾਂ ਕਿਹਾ ਕਿ ਅਕਾਲੀ ਦਲ ਵਲੋਂ ਹੁਣੇ ਤੋਂ ਹੀ ਕਾਂਗਰਸ ਪਾਰਟੀ ਖਿਲਾਫ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਕਾਂਗਰਸ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ ਹੈ ਜਦਕਿ ਅਕਾਲੀ ਦਲ ਵਾਲਿਆਂ ਨੂੰ ਖੁੱਦ ਆਪਣੇ ਅੰਦਰ ਝਾਂਕਣਾ ਚਾਹੀਦਾ ਹੈ ਕਿ ਉਨਾਂ ਨੇ ਪਿਛਲੇ ਸਾਲਾਂ ਦੌਰਾਨ ਜਨਤਾ ਨਾਲ ਕੀ ਕੀਤਾ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਣੇ ਤੋਂ ਹੀ ਜਨਤਾ ਦੀ ਭਲਾਈ ਕਈ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਭਵਿੱਖ ਵਿੱਚ ਇਸਦੇ ਨਤੀਜੇ ਵੀ ਲੋਕਾਂ ਨੂੰ ਮਿਲਣੇ ਸ਼ੁਰੂ ਹੋ ਜਾਣਗੇ। ਉਨਾਂ ਕਿਹਾ ਕਿ ਸੰਨ 2002  ਤੋਂ 2007 ਤੱਕ ਜਿਸ ਤਰਾਂ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਹੇਠ ਸਾਫ-ਸੁਥਰਾ ਪ੍ਰਸ਼ਾਸਨ ਦਿੱਤਾ ਗਿਆ ਹੈ ਅਤੇ ਹੁਣ 2017 ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੋਰ ਬੇਹਤਰ ਪ੍ਰਸ਼ਾਸਨ ਦਿੱਤਾ ਜਾਵੇਗਾ ਅਤੇ ਜਨਤਾ ਸਰਕਾਰ ਦੇ ਕੰਮ ਵੇਖ ਕੇ ਆਉਣ ਵਾਲੀਆਂ ਚੋਣਾਂ ਵਿੱਚ ਵੀ ਕਾਂਗਰਸ ਸਰਕਾਰ ਨੂੰ ਹੀ ਮੌਕਾ ਦੇਵੇਗੀ।

No comments: