BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗਾਈਡੈਂਸ ਬਿਊਰ ਪੰਜਾਬ ਅਤੇ ਸਿੱਖਿਆ ਵਿਭਾਗ ਵਲੋਂ ਕਰਵਾਇਆ ਗਿਆ ਬਲਾਕ ਪੱਧਰੀ ਯੁਵਕ ਮੇਲਾ

ਜਲੰਧਰ 8 ਮਈ (ਜਸਵਿੰਦਰ ਆਜ਼ਾਦ)- ਗਾਈਡੈਂਸ ਬਿਊਰੋ ਪੰਜਾਬ ਅਤੇ ਜ਼ਿਲਾ ਸਿੱਖਿਆ ਵਿਭਾਗ ਜਲੰਧਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ ਵਿਖੇ ਬਲਾਕ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ ਜਿਸ ਵਿਚ ਡਿਪਟੀ ਡਾਇਰੈਕਟਰ ਗਾਈਡੈਂਸ ਬਿਊਰੋ ਪੰਜਾਬ ਡਾ.ਸ਼ਰੂਤੀ ਸੁਕਲਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਜ਼ਿਲਾ ਗਾਈਡੈਂਸ ਕਾਊਂਸਲਰ ਸ੍ਰੀ ਸੁਰਜੀਤ ਲਾਲ, ਪ੍ਰਿੰਸੀਪਲ ਮਨਜੀਤ ਕੌਰ ਅਤੇ ਸੀ.ਜੀ.ਆਰ.ਪੀ.ਅਸ਼ੋਕ ਕੁਮਾਰ ਵੀ ਉਨਾਂ ਨਾਲ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਡਾਇਰੈਕਟਰ ਡਾ.ਸ਼ਰੂਤੀ ਸ਼ੁਕਲਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿੱਦਿਅਕ ਸੈਸ਼ਨ ਦੌਰਾਨ ਹੀ ਯੋਗ ਅਧਿਆਪਕਾਂ ਦੀ ਅਗਵਾਈ ਵਿਚ ਆਪਣੀ ਰੂਚੀ ਅਨੁਸਾਰ ਉਚੇਰੀ ਪੜਾਈ ਅਤੇ ਕਿੱਤਾ ਮੁੱਖੀ ਕੋਰਸਾਂ ਬਾਰੇ ਭਰਪੂਰ ਜਾਣਕਾਰੀ ਪ੍ਰਾਪਤ ਕਰਕੇ ਸਖਤ ਮਿਹਨਤ ਨਾਲ ਅੱਗੇ ਵੱਧਣਾ ਚਾਹੀਦਾ ਹੈ। ਉਨਾਂ ਕਿਹਾ ਕਿ ਗਾਈਡੈਂਸ ਬਿਊਰੋ ਪੰਜਾਬ ਅਤੇ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਬਹੁਤ ਹੀ ਸੁਚੱਜੇ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਵਿਦਿਆਰਥੀਆਂ ਅਤੇ ਕੈਰੀਅਰ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਗਾਈਡੈਂਸ ਬਿਊਰੋ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕ ਕਰਦੇ ਰਹਿਣ। ਉਨਾਂ ਅੱਗੇ ਦੱਸਿਆ ਕਿ ਜਲਦ ਹੀ ਪੇਂਡੂ ਖੇਤਰ ਦੇ ਸਕੂਲਾਂ ਵਿਚ ਇਕ ਵਰਕਸ਼ਾਪ ਕਰਵਾਈ ਜਾਵੇਗੀ ਜਿਸ ਵਿਚ ਉਹ ਖੁਦ ਹਾਜਰ ਹੋ ਕੇ ਵਿਦਿਆਰਥੀਆਂ ਦੇ ਸਵਾਲਾਂ ਦਾ ਜਵਾਬ ਦੇਣਗੇ।
ਇਸ ਮੌਕੇ ਜ਼ਿਲਾ ਗਾਈਡੈਂਸ ਕਾਊਂਸਲਰ ਸ੍ਰੀ ਸੁਰਜੀਤ ਲਾਲ ਨੇ ਦੱਸਿਆ ਕਿ ਅੱਜ ਦੇ ਬਲਾਕ ਪੱਧਰੀ ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਦੇ ਡਰਾਇੰਗ, ਕੰਪਿਊਟਰ ਟਾਈਪਿੰਗ, ਸੁੰਦਰ ਲਿਖਾਈ, ਲੇਖ ਮੁਕਾਬਲੇ ਕਰਵਾਏ ਗਏ ਹਨ। ਉਨਾਂ ਅਗੇ ਦੱਸਿਆ ਕਿ ਯੁਵਕ ਮੇਲੇ ਦੇ ਦੂਸਰੇ ਸੈਸ਼ਨ ਵਿਚ ਸਕਿੱਟ, ਗੀਤ, ਭਾਸ਼ਣ ਅਤੇ ਕਾਵਿ ਉਚਾਰਨ ਦੇ ਮੁਕਾਬਲੇ ਕਰਵਾਏ ਗਏ । ਉਨਾਂ ਦੱਸਿਆ ਕਿ ਇਸ ਯੁਵਕ ਮੇਲੇ ਦੌਰਾਨ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥਆਂ ਨੂੰ ਜ਼ਿਲਾ ਪੱਧਰੀ ਯੁਵਕ ਮੇਲੇ ਵਿਚ ਭੇਜਿਆ ਜਾਵੇਗਾ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ ਦੇ ਸੀ.ਜੀ.ਆਰ.ਪੀ.ਅਸ਼ੋਕ ਮਹਿਤਾ ਵਲੋਂ ਕੀਤੇ ਜਾ ਰਹੇ ਕੰਮਾਂ ਕਰਕੇ ਸਨਮਾਨ ਪੱਤਰ ਦੇ ਕੇ ਸਨਮਾਨਿਆ ਗਿਆ। ਅੱਜ ਦੇ ਕਰਵਾਏ ਗਏ ਮੁਕਾਬਲਿਆਂ ਵਿਚੋਂ ਸਕਿੱਟ ਵਿਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ ਨੇ ਪ੍ਰਾਪਤ ਕੀਤਾ।  ਕਾਵਿ ਉਚਾਰਨ ਵਿਚ ਪਹਿਲਾ ਸਥਾਨ ਕੋਮਲ, ਡਰਾਇੰਗ ਵਿਚ ਪਹਿਲਾ ਸਥਾਨ ਰਵੀ ਕੁਮਾਰ, ਸੁੰਦਰ ਲਿਖਾਈ ਵਿੱਚ ਸੁਨੇਨਾ, ਲੇਖ ਮੁਕਾਬਲਾ ਵਿੱਚ ਰਮਨ, ਕੰਪਿਊਟਰ ਟਾਈਪਿੰਗ (ਇੰਗਲਿਸ਼) ਵਿਚ ਪਹਿਲਾ ਸਥਾਨ ਰਾਹੁਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ ਅਤੇ ਕੰਪਿਊਟਰ ਟਾਈਪਿੰਗ (ਪੰਜਾਬੀ) ਵਿਚ ਪਹਿਲਾ ਸਥਾਨ ਦੀਪਕ ਨੇ ਪ੍ਰਾਪਤ ਕੀਤਾ।

No comments: